Saturday, August 8, 2026

ਕਾਂਗਰਸ ਸਰਕਾਰ ਬਣਨ ਉਪਰੰਤ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ ਵਿਕਾਸ ਕਾਰਜ – ਬੱਸੀ

PPN0509201601

ਅੰਮਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ)- ਹਲਕਾ ਪੂਰਬੀ ਅਧੀਨ ਵਾਰਡ ਨੰ. 16 ‘ਚ ਗਲੀ ਬਾਗਾਂ ਵਾਲੀ ਵਿਖੇ ਲਾਲ ਸਿੰਘ ਦੇ ਗ੍ਰਹਿ ਵਿਖੇ ਬਲਾਕ ਪ੍ਰਧਾਨ ਨਵਦੀਪ ਸਿੰਘ ਹੁੰਦਲ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਅਯੋਜਿਤ ਵਿਸ਼ੇਸ਼ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਪੂਰਬੀ ਤੋਂ ਟਿਕਟ ਦੇ ਦਾਅਵੇਦਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਸਕੱਤਰ ਦਿਨੇਸ਼ ਬੱਸੀ ਨੇ ਉਚੇਚੇ ਤੌਰ ਤੇ ਹਾਜ਼ਰੀ ਭਰ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।ਇਲਾਕਾ ਵਾਸੀਆਂ ਨੇ ਬੱਸੀ ਨੂੰ ਦੱਸਿਆ ਕਿ ਇਥੋਂ ਦੇ ਵਸਨੀਕ ਟੁੱਟੀਆਂ ਹੋਈਆਂ ਸੜਕਾਂ ਅਤੇ ਬਜ਼ਾਰਾਂ ਵਿੱਚ ਲੱਗੇ ਕੁੜੇ ਦੇ ਢੇਰਾਂ ਤੋਂ ਬੇਹੱਦ ਪ੍ਰੇਸ਼ਾਨ ਹਨ ਅਤੇ ਗਲੀਆਂਾ ਵਿੱਚ ਲੱਗੀਆਂ ਸਟਰੀਟ ਲਾਈਟਾਂ ਦਾ ਵੀ ਕੋਈ ਖਾਸ ਪ੍ਰਬੰਧ ਨਾ ਹੋਣ ਕਰਕੇ ਇਲਾਕਾ ਵਾਸੀਆਂ ਨੇ ਆਪਣੇ ਖਰਚੇ ‘ਤੇ ਬਜ਼ਾਰਾਂ ਵਿੱਚ ਕੁੱਝ ਲਾਈਟਾਂ ਦਾ ਪ੍ਰਬੰਧ ਕੀਤਾ ਹੋਇਆ ਹੈ ਤਾਂ ਜੋ ਰਾਤ ਨੂੰ ਕਿਸੇ ਰਾਹਗੀਰ ਨਾਲ ਅਣਸੁਖਾਵੀ ਘਟਨਾ ਨਾ ਵਾਪਰੇ।ਉਹਨਾਂ ਕਿਹਾ ਕਿ ਸੱਤਾਧਾਰੀ ਲੀਡਰ ਸਿਰਫ ਵੋਟਾਂ ਵੇਲੇ ਹੀ ਆਏ ਸਨ, ਪਰ ਚੋਣਾਂ ਜਿੱਤਣ ਮਗਰੋਂ ਹੁਣ ਤੱਕ ਕਿਸੇ ਨੇ ਇੱਧਰ ਮੂੰਹ ਹੀ ਨਹੀਂ ਕੀਤਾ।ਬੱਸੀ ਨੇ ਲੋਕਾਂ ਦੀਆਂ ਜਿੱੱਥੇ ਮੁਸ਼ਕਲਾਂ ਸੁਣ ਲੋਕਾਂ ਨੂੰ ਯਕੀਨ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣਨ ‘ਤੇ ਵਿਕਾਸ ਕਾਰਜ਼ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ।ਇਸ ਮੌਕੇ ਕਾਫੀ ਗਿਣਤੀ ‘ਚ ਕਾਂਗਰਸੀ ਵਰਕਰ ਤੇ ਇਲਾਕਾ ਵਾਸੀ ਹਾਜ਼ਰ ਸਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply