Sunday, March 15, 2026

ਜੱਸਾ ਨੂੰ ਗੁ: ਰਕਾਬਗੰਜ ਸਾਹਿਬ ਅਤੇ ਕਾਲਕਾ ਜੀ ਸਕੂਲ ਦਾ ਵਾਇਸ ਚੇਅਰਮੈਨ ਥਾਪਿਆ

PPN0709201607ਨਵੀਂ ਦਿੱਲੀ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਦੱਖਣੀ ਦਿੱਲੀ ਤੋਂ ਅਕਾਲੀ ਦਲ ਦੇ ਸਿਰਕੱਢ ਆਗੂ ਗੁਰਪ੍ਰੀਤ ਸਿੰਘ ਜੱਸਾ ਦੀ ਜਿੰਮੇਵਾਰੀਆਂ ਵਿਚ ਅਹਿਮ ਵਾਧਾ ਕੀਤਾ ਗਿਆ ਹੈ। ਜੱਸਾ ਜੋ ਕਿ ਪਹਿਲੇ ਤੋਂ ਹੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਮੀਤ ਪ੍ਰਧਾਨ ਹੋਣ ਦੇ ਨਾਲ ਹੀ ਪਾਰਟੀ ਦੀ ਕੇਂਦਰੀ ਇਕਾਈ ਵਿੱਚ ਕਾਰਜਕਾਰਣੀ ਦੇ ਵਿਸ਼ੇਸ਼ ਸੱਦੇ ‘ਤੇ ਮੈਂਬਰ ਵੀ ਹਨ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਾਲਕਾ ਜੀ ਦਾ ਦਿੱਲੀ ਕਮੇਟੀ ਵੱਲੋਂ ਵਾਇਸ ਚੇਅਰਮੈਨ ਥਾਪਿਆ ਗਿਆ ਹੈ।
ਜੀ.ਕੇ ਨੇ ਨਿਯੁਕਤੀ ਪੱਤਰ ਦਿੰਦੇ ਹੋਏ ਕੌਮ ਦੀ ਚੜ੍ਹਦੀਕਲਾ ਲਈ ਜੱਸਾ ਵੱਲੋਂ ਪੂਰਣ ਤਨਦੇਹੀ ਨਾਲ ਕਾਰਜ ਕਰਨ ਦੀ ਵੀ ਆਸ਼ ਜਤਾਈ।ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਵੀ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply