ਤਰਸਿੱਕਾ, 7 ਸਤੰਬਰ (ਕੰਵਲ ਜੋਧਾਨਗਰੀ)- ਇਥੋਂ ਥੋੜੀ ਦੂਰ ਪੈਦੇ ਪਿੰਡ ਮੱਲ੍ਹੀਆਂ ਵਿਖੇ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ਸਾਮੀ ਸਿੰਘ ਦੇ ਘਰ ਅਹਿਮ ਮੀਟਿੰਗ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਅਤੇ ਹਲਕਾ ਜੰਡਿਆਲਾ ਗੁਰੂ ਦੇ ਉਮੀਦਵਾਰ ਸੁਖਵਿੰਦਰ ਸਿੰਘ ਡੈਨੀ ਦੀ ਪ੍ਰਧਾਨਗੀ ਹੇਠ ਹੋਈ।ਰੈਲੀ ਦਾ ਰੂਪ ਧਾਰਨ ਕਰ ਗਈ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਡੈਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਉਣ ਵਾਲੀਆਂ ਚੋਣਾਂ ਵਿੱਚ ਕਾਗਰਸ ਪਾਰਟੀ ਦਾ ਸਾਥ ਦੇ ਕੇ ਕਾਂਗਰਸ ਦੀ ਸਰਕਾਰ ਬਣਾਉ ਤਾਂ ਜੋ ਲੋਕਾਂ ਨੂੰ ਵੱਧ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ।ਕਬੱਡੀ ਦੇ ਕੋਚ ਮੰਗਲ ਸਿੰਘ ਤਾਰਾਗ੍ਹੜ ਨੇ ਬੱਚਿਆ ਨੂੰ ਵਧੀਆ ਕੋਚਿੰਗ ਦੇ ਕੇ ਕਬੱਡੀ ਦੇ ਖਿਡਾਰੀ ਪੈਦਾ ਕਰਨ ਦਾ ਉਪਰਾਲਾ ਕਰਨ ‘ਤੇ ਜੋਰ ਦਿੱਤਾ, ਤਾਂ ਜੋ ਆਉਣ ਵਾਲੀ ਪੀੜੀ ਨਸ਼ਿਆਂ ਤੋਂ ਬੱਚ ਸਕੇ। ਇਸ ਮੋਕੇ ਹੋਰਨਾ ਤੋਂ ਇਲਾਵਾ ਕੈਪਟਨ ਰਘਬੀਰ ਸਿੰਘ, ਦਿਲਬਾਗ ਸਿੰਘ, ਸਵਿੰਦਰ ਸਿੰਘ ਸਾਹ, ਬਿਕਰਮਜੀਤ ਸਿੰਘ, ਅਰਜਨ ਸਿੰਘ, ਹਰਮਨ ਸਿੰਘ, ਜੋਗਾ ਸਿੰਘ, ਅਮਨਦੀਪ ਸਿੰਘ, ਜਸਬੀਰ ਸਿੰਘ, ਵਿਕਰਾਤ ਸਿੰਘ, ਲਵਪ੍ਰੀਤ ਸਿੰਘ, ਮਨਜੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਵੀ ਹਾਜਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media