
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ)- ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਮੀਟਿੰਗ ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਦੇ ਦਫਤਰ ਵਿੱਚ ਹੋਈ।ਜਿਸ ਦੀ ਪ੍ਰਧਾਨਗੀ ਪੰਜਾਬ ਕਨਵੀਨਰ ਕੁਲਦੀਪ ਕੁਮਾਰ ਨੇ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 13 ਸਤੰਬਰ ਨੂੰ ਬਠਿੰਡਾ ਵਿਖੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋ ਰੋਸ ਰੈਲੀ ਕੀਤੀ ਜਾ ਰਹੀ ਹੈ।ਕੱਚੇ ਮੁਲਾਜ਼ਮਾਂ ਨੂੰ ਪੱਕਿਆ ਕਰਨਾ , ਠੇਕੇਦਾਰੀ ਸਿਸਟਮ ਖਤਮ ਕਰਨਾ, ਛੇਵਾਂ ਪੇਅ ਕਮਿਸ਼ਨ ਲਾਗੂ ਕਰਵਾਉਣਾ, ਡੀ.ਏ ਦੀ ਕਿਸ਼ਤ ਦਾ ਬਕਾਇਆ, ਮੁਲਾਜ਼ਮਾਂ ਦੀਆਂ ਤਰੱਕੀਆਂ ਆਦਿ ਮੁੱਖ਼ ਮੰਗਾਂ ਹਨ। ਉਨਾਂ ਨੇ ਸਮੂਹ ਮੁਲਾਜ਼ਮਾਂ ਨੂੰ 13 ਸਤੰਬਰ ਬਠਿੰਡੇ 12 ਵਜੇ ਪਹੁੰਚਣ ਦੀ ਅਪੀਲ ਕੀਤੀ।ਇਸ ਮੌਕੇ ਤੇ ਪ੍ਰਕਾਸ਼ ਚੰਦ ਪ੍ਰਧਾਨ ਪੰਜਾਬ, ਕਰਮਜੀਤ ਸਿੰਘ ਕੇ.ਪੀ., ਲਖਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਚਰਨਜੀਤ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ, ਸਰਬਜੀਤ ਸਿੰਘ, ਸੁਖਜੀਤ ਸਿੰਘ, ਕੁਲਵੰਤ ਸਿੰਘ, ਬਿਕਰਮ ਜੀਤ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ, ਮੋਹਨ ਲਾਲ, ਤਰਸੇਮ ਸਹੋਤਾ, ਅਨੂਪ ਸਿੰਘ, ਗੁਰਬਚਨ ਸਿੰਘ ਆਦਿ ਹਾਜਰ ਸਨ।
Punjab Post Daily Online Newspaper & Print Media