
ਸੰਦੌੜ, 8 ਸਤੰਬਰ (ਹਰਮਿੰਦਰ ਸਿੰਘ ਭੱਟ)- ਨਜਦੀਕੀ ਪਿੰਡ ਖੁਰਦ ਵਿਖੇ ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਧਾਰਕਾਂ ਨੂੰ ਦਿੱਤੀ ਜਾਂਦੀ ਆਟਾ ਦਾਲ ਸਕੀਮ ਤਹਿਤ ਲਾਭਪਾਤਰੀਆਂ ਨੂੰ 6-6 ਮਹੀਨੇ ਦੀ ਇਕੱਠੀ ਕਣਕ ਵੰਡੀ ਗਈ।ਕਣਕ ਵੰਡਣ ਦੀ ਰਸਮ ਅਕਾਲੀ ਦਲ ਦੇ ਪਬਲੀਸਿਟੀ ਵਿੰਗ ਦੇ ਜਿਲਾ ਪ੍ਰਧਾਨ ਮਨਦੀਪ ਸਿੰਘ ਖੁਰਦ ਨੇ ਨਿਭਾਈ।ਮਨਦੀਪ ਸਿੰਘ ਖੁਰਦ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ 25 ਲੱਖ ਦੇ ਕਰੀਬ ਪਰਿਵਾਰਾਂ ਨੂੰ ਇਸ ਸਕੀਮ ਵਿਚ ਲਿਆ ਕੇ ਉਨ੍ਹਾਂ ਨੂੰ ਵੱਡੀ ਸਹੂਲਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਆਟਾ ਦਾਲ ਦੀ ਸੁਰੂ ਕੀਤੀ ਸਕੀਮ ਆਪਣੇ ਆਪ ਵਿਚ ਇਕ ਨਿਵੇਕਲੀ ਸਕੀਮ ਹੈ ਜਿਸਨੂੰ ਹੁਣ ਦੇਸ ਦੇ ਹੋਰਨਾਂ ਸੂਬਿਆਂ ਦੀ ਸਰਕਾਰਾਂ ਵੀ ਲਾਗੂ ਕਰ ਰਹੀਆਂ ਹਨ।ਸ. ਖੁਰਦ ਨੇ ਕਿਹਾ ਕਿ ਅਕਾਲੀ ਦਲ ਦੀ ਇਕੋ ਇਕ ਅਜਿਹੀ ਪਾਰਟੀ ਹੈ ਜਿਸਨੇ ਗਰੀਬ ਪਰਿਵਾਰਾਂ ਦੇ ਹੱਕਾਂ ਦੀ ਗੱਲ ਕੀਤੀ ਹੈ।ਇਸ ਮੌਕੇ ਰਾਜਵਿੰਦਰ ਸਿੰਘ ਰਾਜੀ ਸਾਬਕਾ ਸਰਪੰਚ, ਹਾਕਮ ਸਿੰਘ ਠੇਕੇਦਾਰ, ਪਿਆਰਾ ਸਿੰਘ, ਅਵਤਾਰ ਸਿੰਘ, ਜੀਵਨ ਸਿੰਘ ਆਦਿ ਹਾਜਰ ਸਨ।
Punjab Post Daily Online Newspaper & Print Media