Wednesday, October 14, 2026

ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਨੇ ਹਾਸਲ ਕੀਤਾ ਪਹਿਲਾ ਸਥਾਨ

PPN0809201608

ਸੰਦੌੜ, 8 ਸਤੰਬਰ (ਹਰਮਿੰਦਰ ਸਿੰਘ ਭੱਟ)- ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਭੋਗੀਵਾਲ ਵਿਖੇ ਹੋਏ ਅੰਡਰ 17-19 ਲੜਕੀਆਂ ਦੇ ਰੱਸਾ-ਕਸ਼ੀ ਦੇ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਪਹੁੰਚਣ ‘ਤੇ ਬੱਚਿਆਂ ਦਾ ਸਕੂਲ ਦੇ ਚੇਅਰਮੈਨ ਸ: ਨਰਿੰਦਰ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸਕੂਲ ਦੇ ਟੀਚਰ ਮਨਦੀਪ ਸ਼ਰਮਾ ਨੂੰ ਜਾਂਦਾ ਹੈ ਕਿਉਂ ਕਿ ਉਨ੍ਹਾਂ ਦੁਆਰਾ ਬੱਚਿਆਂ ਨੂੰ ਬਹੁਤ ਮਿਹਨਤ ਕਰਵਾਈ ਗਈ। ਇਸ ਜਿੱਤ ਨਾਲ ਜਿੱਥੇ ਇਲਾਕੇ ਵਿਚ ਸਕੂਲ ਦਾ ਨਾਮ ਰੌਸ਼ਨ ਹੋਇਆ ਹੈ ਉੱਥੇ ਬੱਚੇ ਅਤੇ ਉਨ੍ਹਾਂ ਦੇ ਮਾਤਾ ਪਿਤਾ ਦਾ ਨਾਮ ਵੀ ਰੌਸ਼ਨ ਹੋਇਆ ਹੈ।ਇਸ ਸਮੇਂ ਪ੍ਰਿੰਸੀਪਲ ਮੈਡਮ ਰਮਨਦੀਪ ਕੋਰ, ਟੀਮ ਇੰਚਾਰਜ ਮਨਦੀਪ ਸ਼ਰਮਾ, ਡੀ.ਪੀ.ਈ. ਗੁਰਪ੍ਰੀਤ ਸਿੰਘ, ਕੋਚ ਗੋਲੂ ਕੰਗਣਵਾਲ ਅਤੇ ਸਮੂਹ ਸਟਾਫ਼ ਹਾਜ਼ਰ ਸੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply