Saturday, October 10, 2026

ਪੱਤਰਕਾਰਾਂ ਤੇ ਹੋਏ ਲਾਠੀਚਾਰਜ਼ ਦੇ ਵਿਰੋਧ ਵਿੱਚ ਜਰਨਲਿਸਟ ਕਲੱਬ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

PPN0909201606

ਮਾਲੇਰਕੋਟਲਾ, 9 ਸਤੰਬਰ (ਹਰਮਿੰਦਰ ਸਿੰਘ ਭੱਟ) – ਜਰਨਲਿਸਟ ਕਲੱਬ (ਰਜਿ.) ਮਾਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਮੁਨਸ਼ੀ ਫਾਰੂਕ ਅਹਿਮਦ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਦੇ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਕੋਠੀ ਤੇ ਮੰਗ ਪੱਤਰ ਦੇਣ ਜਾ ਰਹੇ ਪੱਤਰਕਾਰਾਂ ‘ਤੇ ਪੁਲਿਸ ਵੱਲੋਂ ਕੀਤੀ ਗਈ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਤੇ ਜਰਨਲਿਸਟ ਕਲੱਬ (ਰਜਿ.) ਮਾਲੇਰਕੋਟਲਾ ਵੱਲੋਂ ਮੁੂੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਦੇ ਨਾਂਅ ਸਥਾਨਕ ਐਸ.ਡੀ.ਐਮ ਸ਼੍ਰੀ ਸ਼ੌਕਤ ਅਹਿਮਦ ਪਰੇ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਮੀਡੀਆ ਦੀ ਆਜ਼ਾਦੀ ਤੇ ਹੋ ਰਹੇ ਹਮਲੇ ਤੇ ਸੱਚ ਦੀ ਅਵਾਜ਼ ਨੂੰ ਜੋ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਸ ਤੋਂ ਪੱਤਰਕਾਰ ਡਰਨ ਵਾਲੇ ਨਹੀਂ ਇਸ ਲਈ ਅੰਮ੍ਰਿਤਸਰ ਦੀ ਘਟਨਾ ਵਿੱਚ ਜਿਹੜੇ ਵੀ ਪੁਲਿਸ ਅਧਿਕਾਰੀਆਂ ਵੱਲੋਂ ਮਾਰ ਕੁੱਟ ਕੀਤੀ ਗਈ ਹੈ ਉਹਨਾ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਤੇ ਅੱਗੇ ਲਈ ਪੱਤਰਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply