ਬਠਿੰਡਾ, 26 ਮਈ (ਜਸਵਿੰਦਰ ਸਿੰਘ ਜੱਸੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਪੰਜਾਬ ਸਟੇਟ ਜੋਨਜ਼ ਮਾਰਸ਼ਲ ਆਰਟ ਚੈਂਪੀਅਨਸ਼ਿਪ (ਤਾਇਕਵਾਂਡੋ 2014) ਧੂਰੀ ਵਿਖੇ ਕਰਵਾਇਆ ਗਿਆ। ਖਾਲਸਾ ਸਕੂਲ ਬਾਰ੍ਹਵੀਂ ਕਲਾਸ ਦੀ ਲੜਕੀ ਰੂਪਾ ਰਾਣੀ ਪੁੱਤਰੀ ਸੁਭਾਸ਼ ਚੰਦਰ ਨੇ ਇਸ ਚੈਂਪੀਅਨਸ਼ਿਪ ਵਿੱਚ ਭਾਗ ਲਿਆ ਅਤੇ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤੀ। ਇਸ ਮੌਕੇ ‘ਤੇ ਖਿਡਾਰਣ ਦਾ ਸਕੂਲ ਵਿਖੇ ਆਉਣ ‘ਤੇ ਪ੍ਰਿੰਸੀਪਲ ਨਾਜਰ ਸਿੰਘ ਢਿਲੋਂ, ਮੈਡਮ ਵੀਰਪ੍ਰੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਬੱਚੇ ਨੂੰ ਸਵੇਰ ਦੀ ਸਭਾ ਵਿੱਚ ਮੁਬਾਰਕਾਂ ਦਿੱਤੀਆਂ ਅਤੇ ਖਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਤਾੜੀਆਂ ਮਾਰ ਕੇ ਖਿਡਾਰਣ ਦੀ ਹੌਂਸਲਾ ਅਫ਼ਜਾਈ ਕੀਤੀ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …