
ਸੰਦੌੜ, 10 ਸਤੰਬਰ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਸੁਲਤਾਨਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਧਾਰਕਾਂ ਨੂੰ ਦਿੱਤੀ ਜਾਂਦੀ ਆਟਾ ਦਾਲ ਸਕੀਮ ਤਹਿਤ ਲਾਭਪਾਤਰੀਆਂ ਨੂੰ 6-6 ਮਹੀਨੇ ਦੀ ਇਕੱਠੀ ਕਣਕ ਵੰਡੀ ਗਈ।ਕਣਕ ਵੰਡਣ ਦੀ ਰਸਮ ਅਕਾਲੀ ਦਲ ਦੇ ਯੂਥ ਵਿੰਗ ਦੇ ਸਰਕਲ ਦਿਹਾਤੀ ਮਾਲੇਰਕੋਟਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਧਰਾਵਾਂ ਨੇ ਨਿਭਾਈ।ਸ. ਗੁਰਦੀਪ ਸਿੰਘ ਸੰਧੂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ 25 ਲੱਖ ਦੇ ਕਰੀਬ ਪਰਿਵਾਰਾਂ ਨੂੰ ਇਸ ਸਕੀਮ ਵਿਚ ਲਿਆ ਕੇ ਉਨ੍ਹਾਂ ਨੂੰ ਵੱਡੀ ਸਹੂਲਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਆਟਾ ਦਾਲ ਦੀ ਸੁਰੂ ਕੀਤੀ ਸਕੀਮ ਆਪਣੇ ਆਪ ਵਿਚ ਇਕ ਨਿਵੇਕਲੀ ਸਕੀਮ ਹੈ ਜਿਸਨੂੰ ਹੁਣ ਦੇਸ ਦੇ ਹੋਰਨਾਂ ਸੂਬਿਆਂ ਦੀ ਸਰਕਾਰਾਂ ਵੀ ਲਾਗੂ ਕਰ ਰਹੀਆਂ ਹਨ।ਸ. ਖੁਰਦ ਨੇ ਕਿਹਾ ਕਿ ਅਕਾਲੀ ਦਲ ਦੀ ਇਕੋ ਇਕ ਅਜਿਹੀ ਪਾਰਟੀ ਹੈ ਜਿਸਨੇ ਗਰੀਬ ਪਰਿਵਾਰਾਂ ਦੇ ਹੱਕਾਂ ਦੀ ਗੱਲ ਕੀਤੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਲਗਾਤਾਰ ਤੀਜੀ ਵਾਰ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media