
ਬਠਿੰਡਾ, 26 ਮਈ (ਜਸਵਿੰਦਰ ਸਿੰਘ ਜੱਸੀ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਦੀ ਯੋਗ ਅਗਵਾਈ ਸਦਕਾ ਪ੍ਰਿੰਸੀਪਲ ਮੈਡਮ ਰੀਤਾ ਰਾਣੀ ਦੀ ਰਹਿਨੁਮਾਈ ਹੇਠ ਸੀਨੀਅਰ ਸੰਕੈਡਰੀ ਸਕੂਲ ਕੋਟਫੱਤਾ ਵਿਖੇ ਸੀਨੀਅਰ ਲੈਕਚਰਾਰ ਹਰਬੰਸ ਸਿੰਘ, ਲਾਇਬਰੇਰੀ ਅਧਿਆਪਕਾ ਅਤੇ ਵਿਦਿਆਰਥੀ ਕਾਨੂੰਨੀ ਸ਼ਾਖਰਤਾ ਕਲੱਬ ਦੀ ਇੰਚਾਰਜ ਮੈਡਮ ਰਾਜਬੀਰ ਕੌਰ ਅਤੇ ਵਿਦਿਆਰਥੀਆਂ ਦੁਆਰਾ ਨਿੰਮ ਅਤੇ ਪਿੱਪਲ ਦੇ ਦਰੱਖਤ ਲਗਾਏ ਗਏ। ਪ੍ਰਿੰਸੀਪਲ ਮੈਡਮ ਸ੍ਰੀਮਤੀ ਰੀਤਾ ਰਾਣੀ ਵੱਲੋ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਵਲੋਂ ਮੈਡਮ ਰਾਜਬੀਰ ਕੌਰ ਦੇ ਕਹਿਣ ਮੁਤਾਬਕ ਪੌਦਿਆਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਆਪਣੇ ਸਿਰ ਲਈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media