
ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ ਸੱਗੂ)- ਬੀਤੇ ਦਿਨੀ ਸੱਪ ਲੜਨ ਨਾਲ ਗੁਰੂ ਪਿਆਨਾ ਕਰ ਗਏ ਉਘੇ ਸਮਾਜ ਸੇਵੀ ਅਤੇ ਨੌਜਵਾਨ ਆਗੂ ਰਣਜੀਤ ਸਿੰਘ ਰਾਣਾ ਦੇ ਗ੍ਰਹਿ ਪਿੰਡ ਕੋਟਲਾ ਕਾਜੀਆਂ ਵਿਖੇ ਭਾਰੀ ਗਿਣਤੀ ਵਿੱਚ ਸੰਗਤਾਂ ਵਲੋਂ ਅੰਤਮ ਅਰਦਾਸ ਕੀਤੀ ਗਈ ਤੇ ਵੱਖ ਵੱਖ ਸਿਆਸੀ, ਸਮਾਜਿਕ ਤੇ ਧਾਰਮਿਕ ਸਖਸ਼ੀਅਤਾਂ ਨੇ ਸ਼ਰਧਾਂਜਲੀ ਭੇਂਟ ਕਰਕੇ ਰਣਜੀਤ ਸਿੰਘ ਦੀ ਯਾਦ ਨੂੰ ਤਾਜਾ ਕੀਤਾ।
ਰਾਗੀ ਸਿੰਘਾਂ ਦੇੇ ਵੈਰਾਗਮਈ ਕੀਰਤਨ ਉਪਰੰਤ ਵੱਖ ਵੱਖ ਆਗੂਆ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇੱਕ ਅਗਾਂਹ ਵੱਧੂ ਸੋਚ ਰੱਖਣ ਵਾਲੇ ਨੌਜਵਾਨ ਦੀ ਬੇਵਕਤੀ ਮੌਤ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਪਰਿਵਾਰ ਵਾਲਿਆ ਲਈ ਇਹ ਦੁੱਖ ਅਸਹਿ ਤੇ ਅਕਹਿ ਹੈ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਆਪਣਾ ਸ਼ੋਕ ਸੰਦੇਸ਼ ਭੇਜ ਕੇ ਰਣਜੀਤ ਸਿੰਘ ਨੂੰ ਸਮਾਜ ਦਾ ਇੱਕ ਖੁਸ਼ਬੂਦਾਰ ਫੁੱਲ ਦੱਸਿਆ।
ਸ਼ਰਧਾਂਜਲੀ ਭੇਟ ਕਰਨ ਵਾਲਿਆ ਵਿੱਚ ਸਾਬਕਾ ਸੰਸਦ ਮੈਂਬਰ ਤੇ ਅਕਾਲੀ ਦਲ ਦੇ ਉੱਘੇ ਆਗੂ ਡਾ. ਰਤਨ ਸਿੰਘ ਅਜਨਾਲਾ, ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਤੇ ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਜਗਜੀਤ ਸਿੰਘ ਵਿਕਾਸ ਅਧਿਕਾਰੀ ਤੇ ਭੁਪਿੰਦਰ ਸਿੰਘ ਸਰਪੰਚ ਵੀ ਸ਼ਾਮਲ ਸਨ।
Punjab Post Daily Online Newspaper & Print Media