Wednesday, June 24, 2026

ਹਰਜਾਪ ਸਿੰਘ ਸੁਲਤਾਨਵਿੰਡ ਦੇ ਭਰਾ ਅਮਰੀਕ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼੍ਰੋਮਣੀ ਕਮੇਟੀ ਦੇ ਤਾਏ ਦੇ ਪੁੱਤਰ ਭਰਾ ਤੇ ਸ. ਦਰਸ਼ਨ ਸਿੰਘ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਦੇ ਸਪੁੱਤਰ ਅਮਰੀਕ ਸਿੰਘ ਖਜਾਨੇਵਾਲੀਆ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਅਮਰੀਕ ਸਿੰਘ ਧਾਰਮਿਕ ਬਿਰਤੀ ਵਾਲੇ ਤੇ ਉੱਘੇ ਸਮਾਜ ਸੇਵਕ ਸਨ, ਜਿਨ੍ਹਾਂ ਆਖਰੀ ਸੁਆਸਾਂ ਤੀਕ ਗੁਰੂ ਨਾਲ ਆਪਣੀ ਪ੍ਰੀਤ ਨੂੰ ਨਿਭਾਇਆ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਵੀ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਸ. ਅਮਰੀਕ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ, ਸਮਾਜ ਤੇ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਅੱਗੇ ਅਰਦਾਸ ਜੋਦੜੀ ਹੈ ਕਿ ਉਹ ਸ. ਅਮਰੀਕ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਅਮਰੀਕ ਸਿੰਘ ਦੇ ਦਿਹਾਂਤ ‘ਤੇ ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਅਤੇ ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਨੇ ਵੀ ਦੁੱਖ ਪ੍ਰਗਟ ਕੀਤਾ ਹੈ।ਅਮਰੀਕ ਸਿੰਘ ਦਾ ਅੰਤਿਮ ਸਸਕਾਰ 12 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਪਿੰਡ ਸੁਲਤਾਨਵਿੰਡ ਦੇ ਸ਼ਮਸ਼ਾਨ ਘਾਟ ਪਿਛਲੇ ਪਾਸੇ ਪੁਲਿਸ ਚੌਂਕੀ ਸੁਲਤਾਨਵਿੰਡ ਨੇੜੇ ਨਹਿਰ ਦਾ ਪੁਲ ਅੰਮ੍ਰਿਤਸਰ ਵਿਖੇ ਹੋਵੇਗਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply