
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਚਲਾਏ ਸਵੱਛ ਭਾਰਤ ਅਭਿਆਨ ਤਹਿਤ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿਚ ਸਾਫ਼-ਸਫ਼ਾਈ ਦੇ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ. ਤਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਇਸੇ ਤਹਿਤ ਤਰਸਿੱਕਾ, ਗੋਂਸਾਬਾਦ, ਸਾਰੰਗੜਾ, ਬੂਆ ਨੰਗਲੀ, ਮੱਲੂ ਨੰਗਲ, ਅਟਾਰੀ ਅਤੇ ਰਈਆ ਆਦਿ ਪਿੰਡਾਂ ਵਿਚ ਕੈਂਪ ਲਗਾਏ ਗਏ, ਜਿਸ ਦੌਰਾਨ ਪਿੰਡਾਂ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਗਈ ਪੌਦੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਸ ਕੰਮ ਵਿਚ ਪੰਚਾਇਤ ਮੈਂਬਰਾਂ, ਵੱਖ-ਵੱਖ ਬਲਾਕਾਂ ਦੇ ਯੂਥ ਕਲੱਬਾਂ ਦੇ ਪ੍ਰਧਾਨਾਂ ਅਤੇ ਵਲੰਟੀਅਰਾਂ ਨੇ ਆਪਣਾ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਯੂਥ ਕਲੱਬਾਂ ਵਿਚ ਨਿਸ਼ਕਾਮ ਸੇਵਾ ਭਾਵ ਨਾਲ ਕੈਂਪ ਲਗਾਏ ਜਾਣਗੇ ਤਾਂ ਕਿ ਪਿੰਡਾਂ ਵਿਚ ਸਾਫ਼-ਸੁਥਰੇ ਵਾਤਾਵਰਨ ਦਾ ਮਾਹੌਲ ਸਿਰਜਿਆ ਜਾ ਸਕੇ।
Punjab Post Daily Online Newspaper & Print Media