Sunday, March 15, 2026

 ਗੋਲਾ ਬਾਰੂਦ ਡਿਪੂ ਮਿਲਟਰੀ ਏਰੀਆ ਬਠਿੰਡਾ ਦੇ 1200 ਗਜ਼ ਦੀ ਹਦੂਦ ‘ਚ ਮਕਾਨਾਂ ਦੀ ਉਸਾਰੀ ‘ਤੇ ਰੋਕ

ਬਠਿੰਡਾ, 15 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਜ਼ਿਲ੍ਹਾ ਮੈਜਿਸਟਰੇਟ, ਬਠਿੰਡਾ ਸ਼੍ਰੀਮਤੀ ਪਰਮਪਾਲ ਕੌਰ ਸਿੱਧੂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਹੁਕਮ ਜਾਰੀ ਕਰਕੇ ਗੋਲਾ ਬਾਰੂਦ ਡਿਪੂ ਮਿਲਟਰੀ ਏਰੀਆ ਬਠਿੰਡਾ ਦੇ 1200 ਗਜ਼ ਦੀ ਹਦੂਦ ਅੰਦਰ ਕਿਸੇ ਤਰ੍ਹਾਂ ਦੀ ਮਕਾਨਾਂ ਦੀ ਉਸਾਰੀ ਕਰਨ ‘ਤੇ ਰੋਕ ਲਗਾਈ ਹੈ। ਹੁਕਮ ਵਿੱਚ ਕਿਹਾ ਗਿਆ ਕਿ ਇਹ ਪਾਬੰਦੀ ਵਰਕ ਆਫ ਡੀਫੈਂਸ ਐਕਟ 1903  ਅਤੇ ਹੋਰ ਹਦਾਇਤਾਂ ਵਿੱਚ ਦਿੱਤੀਆਂ ਗਈਆਂ ਸ਼ਰਤਾਂ ਅਤੇ ਪ੍ਰਾਵਧਾਨਾ ਦੇ ਹਿਸਾਬ ਨਾਲ ਲਾਗੂ ਹੋਵੇਗੀ। ਇਹ ਪਾਬੰਦੀ ਦੇ ਹੁਕਮ 31 ਅਕਤੂਬਰ 2016 ਤੱਕ ਲਾਗੂ ਰਹਿਣਗੇ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply