Thursday, August 13, 2026

ਪੰਜਾਬ/ਪੰਜਾਬੀ/ਪੰਜਾਬੀਅਤ ਨੂੰ ਢਾਅ ਲਾਉਣ ਵਾਲਿਆਂ ਦਾ ਹੋਵੇ ਬਾਈਕਾਟ – ਸਿੱਧੂ

ppn1509201613ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਜਿਹੜੇ ਲੋਕ ਤੇ ਗਾਇਕ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਢਾਅ ਲਾਉਣ ਦੇ ਨਾਲ ਨਾਲ ਪੰਜਾਬੀ ਰਹੁ ਰੀਤਾਂ, ਰਵਾਇਤਾਂ ਤੇ ਪ੍ਰੰਪਰਾਵਾਂ ਦੀਆਂ ਕਦਰਾਂ ਕੀਮਤਾਂ ਦਾ ਗ੍ਰਾਫ ਹੇਠਾਂ ਡੇਗਦੇ ਹਨ, ਉਨ੍ਹਾਂ ਦਾ ਮੁਕੰਮਲ ਬਾਈਕਾਟ ਹੋਣਾ ਚਾਹੀਦਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬੀ ਸਭਿਆਚਾਰ ਵਿਕਾਸ ਮੰਚ ਦੇ ਪ੍ਰਧਾਨ ਸਵਿੰਦਰ ਸਿੰਘ ਸਿੱਧੂ ਨੇ ਅੱਜ ਇਥੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬੀ ਸਭਿਆਚਾਰ ਦੇ ਵਿਚ ਅਸ਼ਲੀਲ ਗੀਤਾਂ ਤੇ ਪੱਛਮੀ ਪਹਿਰਾਵੇ ਦੇ ਰਾਹੀਂ ਘੋਲਿਆ ਜਾ ਰਿਹਾ ਜਹਿਰ ਪੰਜਾਬ ਦੀ ਨੋਜਵਾਨੀ ਨੂੰ ਕੁਰਾਹੇ ਪਾਉਣ ਦੇ ਨਾਲ ਨਾਲ ਅਣਕਿਆਸੀ ਹਿੰਸਾ ਨੂੰ ਵੀ ਜਨਮ ਦੇ ਰਿਹਾ ਹੈ। ਜੋ ਕਿ ਬਹੁਤ ਹੀ ਗੰਭੀਰ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦਾ ਸਮਾਜਿਕ ਬਾਇਕਾਟ ਹੋਣਾ ਸਮੇਂ ਦੀ ਲੋੜ ਹੈ। ਜਦੋਂ ਕਿ ਇਸ ਦਾ ਵਿਰੋਧ ਕਰਨ ਦੇ ਲਈ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਾਲੀਆਂ ਅਤੇ ਪਿਆਰ ਕਰਨ ਵਾਲੀਆਂ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਸਾਫ ਤੇ ਸਪਸ਼ਟ ਲਫਜ਼ਾਂ ਵਿਚ ਕਿਹਾ ਕਿ ਅਜਿਹੀ ਅਸ਼ਲੀਲਤਾਂ ਲਚਰਤਾ ਤੇ ਘਟੀਆ ਕਿਸਮ ਦੀ ਗਾਇਕੀ ਨੂੰ ਠੱਲ ਪਾਉਣ ਲਈ ਪੰਜਾਬੀ ਸੱਭਿਆਚਾਰ ਭਰਪੂਰ ਪ੍ਰੋਗਰਾਮ ਕਰਵਾਉਣੇ ਲਾਜ਼ਮੀ ਹਨ। ਜਿਸ ਦੇ ਲਈ ਉਨਾਂ ਦੀ ਸੰਸਥਾ ਤਿਆਰ ਬਰ ਤਿਆਰ ਹੈ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply