Tuesday, August 11, 2026

ਭਾਈ ਅਮਰਜੀਤ ਸਿੰਘ ਕਥਾਵਾਚਕ ਦਾ ਸੜਕ ਹਾਦਸੇ ਵਿੱਚ ਦਿਹਾਂਤ ਹੋਣ ‘ਤੇ ਦੁੱਖ ਦਾ ਇਜ਼ਹਾਰ

ppn1509201614

ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ, ਅਬਚਲ ਨਗਰ ਸਾਹਿਬ, ਨਾਂਦੇੜ ਮਹਾਂਰਾਸ਼ਟਰ ਦੇ ਕਥਾਵਾਚਕ ਭਾਈ ਅਮਰਜੀਤ ਸਿੰਘ ਦਾ ਜ਼ੀਰੇ ਲਾਗੇ ਨਿਰੰਕਾਰੀ ਭਵਨ ਵਿਖੇ ਗੱਡੀ ਦੀ ਕੈਂਟਰ ਨਾਲ ਟੱਕਰ ਹੋਣ ਕਾਰਨ ਸੜਕ ਹਾਦਸੇ ਵਿੱਚ ਦਿਹਾਂਤ ਹੋਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਈ ਅਮਰਜੀਤ ਸਿੰਘ ਵੱਲੋਂ ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਦੀ ਸੇਵਾ ਨਿਭਾਈ ਗਈ ਜਿਨ੍ਹਾਂ ਦੀ ਵਾਪਸੀ ਸਮੇਂ ਸੜਕ ਹਾਦਸੇ ਵਿੱਚ ਅਚਨਚੇਤ ਮੌਤ ਹੋ ਜਾਣ ਨਾਲ ਪਰਿਵਾਰ ਤੇ ਪੰਥ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਵੀ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਸਤਿਗੁਰੂ ਅੱਗੇ ਅਰਦਾਸ ਜੋਦੜੀ ਹੈ ਕਿ ਉਹ ਭਾਈ ਅਮਰਜੀਤ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਭਾਈ ਅਮਰਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ ਅਤੇ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਵੀ ਦੁੱਖ ਪ੍ਰਗਟ ਕੀਤਾ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply