
ਅਲਗੋਂ ਕੋਠੀ, 16 ਸਤੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਸਿੰਘ ਅਮਰਕੋਟ) – ਹਲਕਾ ਖੇਮਕਰਨ ਦੇ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਫ਼ਰਜ਼ੰਦ ਅਤੇ ਅਕਾਲੀ ਆਗੂ ਗੌਰਵਦੀਪ ਸਿੰਘ ਵਲਟੋਹਾ ਨੇ ਅੱਜ ਪਿੰਡ ਘਰਿਆਲੀ ਰਾੜੀਆ ਵਾਲੀ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੂੰ ਖੇਡਾਂ ਦਾ ਸਮਾਨ ਵੰਡਿਆ।ਗੌਰਵਦੀਪ ਸਿੰਘ ਵਲੋਟਹਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਹੈ ਜੋ ਕਿ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਕਈ ਯਤਨ ਕੀਤੇ ਜਾ ਰਹੇ ਹਨ।ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।ਸਰਕਾਰ ਵੱਲੋਂ ਚਲਾਈ ਬੁੱਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣ ਪੈਨਸ਼ਨ ਤੋਂ ਇਲਾਵਾ ਕਈ ਸਹੂਲਤਾਂ ਦਾ ਲਾਭ ਲੋਕਾਂ ਨੂੰ ਬਿਨਾ ਭੇਦਭਾਵ ਦਿੱਤਾ ਜਾ ਰਿਹਾ ਹੈ।ਸਰਕਾਰ ਦੀਆਂ ਇਸੇ ਨੀਤੀਆਂ ਤੋਂ ਖੁਸ਼ ਪੰਜਾਬ ਵਾਸੀ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਅਕਾਲੀ ਸਰਕਾਰ ਨੂੰ ਜਿਤਾਉਣਗੇ ਤੇ 2017 ਦੀਆਂ ਚੋਣਾਂ ਵਿੱਚ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ।ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਗੌਰਵਦੀਪ ਸਿੰਘ ਵਲਟੋਹਾ ਨੂੰ ਸਨਮਾਨਿਤ ਕਰਦਿਆਂ ਉਨਾਂ ਦਾ ਧੰਨਵਾਦ ਵੀ ਕੀਤਾ।ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਅਤੇ ਗੌਰਵਦੀਪ ਸਿੰਘ ਵਲਟੋਹਾ ਦਾ ਜਿਥੇ ਧੰਨਵਾਦ ਕਰਦਿਆਂ ਕਿਹਾ ਕਿ ਵਲਟੋਹਾ ਪਰਿਵਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਜੋ ਯਤਨ ਕੀਤੇ ਜਾ ਰਹੇ ਹਨ, ਉਹ ਬਹੁਤ ਵੀ ਵਧੀਆ ਹਨ। ਇਸ ਮੌਕੇ ‘ਤੇ ਗੁਰਬਿੰਦਰ ਸਿੰਘ, ਸੇਵਕ ਸਿੰਘ, ਅਮਨ, ਗੋਰਾ, ਲੱਬੂ, ਅਵਤਾਰ ਸਿੰਘ, ਜੱਗਾ, ਗੁਰਜੀਤ ਸਿੰਘ ਦਲੇਰ, ਗਿੰਦਾ, ਦਮਨ, ਹੀਰਾ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media