Friday, March 20, 2026

ਅਕਾਲੀ ਭਾਜਪਾ ਸਰਕਾਰ ਲਗਾਤਾਰ ਤੀਸਰੀ ਵਾਰ ਸਰਕਾਰ ਬਣਾ ਕੇ ਇਤਿਹਾਸ ਸਿਰਜੇਗੀ – ਥੇਹ ਨੋਸ਼ਿਹਰਾ, ਸਿੱਧਵਾਂ

ppn1609201602
ਅਲਗੋਂ ਕੋਠੀ, 16 ਸਤੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਸਿੰਘ ਅਮਰਕੋਟ) – ਹਲਕਾ ਖੇਮਕਰਨ ਵਿਧਾਇਕ ਪੋ੍ਰ: ਵਿਰਸਾ ਸਿੰਘ ਵਲਟੋਹਾ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਹਨ ਤੇ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਆਈ.ਟੀ.ਵਿੰਗ ਹਲਕਾ ਖੇਮਕਰਨ  ਦੇ ਮੀਤ ਪ੍ਰਧਾਨ ਗੁਰਸ਼ਰਨ ਸਿੰਘ ਥੇਹ ਨੋਸ਼ਿਹਰਾ ਅਤੇ ਸਰਕਲ ਖਾਲੜਾ ਦੇ ਪ੍ਰਧਾਨ ਗੁਰਲਾਲ ਸਿੰਘ ਸਿੱਧਵਾਂ ਨੇ ਸਾਂਝੇ ਤੋਰ ਤੇ ਕੀਤਾ।ਉਨਾਂ ਕਿਹਾ ਕਿ ਪੋ੍ਰ. ਵਲਟੋਹਾ ਵਲੋਂ ਪਾਰਟੀ ‘ਚ ਹਰੇਕ ਵਰਕਰ ਨੂੰ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਅਕਾਲੀ ਦਲ ਪੰਜਾਬ ‘ਚ ਵਿਕਾਸ ਕਾਰਜਾਂ ਵੱਲ ਵਿਸ਼ੇਸ ਤੋਰ ‘ਤੇ ਧਿਆਨ ਦੇ ਰਹੀ ਹੈ ਅਤੇ ਕਰਵਾਏ ਵਿਕਾਸ ਕਾਰਜਾਂ ਸਦਕਾ 2017 ਦੀਆਂ ਵਿਧਾਨ ਸਭਾ ਚੋਣਾ ‘ਚ ਅਕਾਲੀ ਭਾਜਪਾ ਸਰਕਾਰ ਲਗਾਤਾਰ ਤੀਸਰੀ ਵਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾ ਕੇ ਇਤਿਹਾਸ ਸਿਰਜੇਗੀ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply