ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਟਸ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ 8 ਅਕਤੂਬਰ 2016 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਸ. ਗੁਰਬੀਰ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਇਸ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ ਤਾਂ ਜੋ ਲੋਕ ਇਸ ਅਦਾਲਤ ਦਾ ਫਾਇਦਾ ਲੈ ਸਕਣ।ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ੍ਰੀਮਤੀ ਗਿਰੀਸ਼ ਬਾਂਸਲ, ਜੁਡੀਸ਼ੀਅਲ ਅਫ਼ਸਰ ਸ੍ਰੀ ਹਰੀਸ਼ ਕੁਮਾਰ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਡਵੀਜ਼ਨ ਅੰਮ੍ਰਿਤਸਰ ਸ੍ਰੀ ਸਤੀਸ਼ ਕੁਮਾਰ, ਸ੍ਰੀ ਮਨਦੀਪ ਸਿੰਘ, ਮਿਸ ਸੁਮੁਖੀ, ਤੇ ਮਿਸ ਜਗਮਿੰਦਰ ਕੌਰ, ਐਸ. ਐਸ. ਪੀ ਅੰਮ੍ਰਿਤਸਰ (ਦਿਹਾਤੀ) ਹਰਕਮਲ ਪ੍ਰੀਤ ਸਿੰਘ, ਜ਼ਿਲ੍ਹਾ ਟ੍ਰਾਂਸਪੋਰਟ ਅਫ਼ਸਰ ਸ੍ਰੀਮਤੀ ਲਵਜੀਤ ਕਲਸੀ ਤੇ ਹੋਰ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media