
ਫਾਜ਼ਿਲਕਾ, 17 ਸਤੰਬਰ (ਵਿਨੀਤ ਅਰੋੜਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਅੱਜ ਸਥਾਨਕ ਮਾਰਕੀਟ ਕਮੇਟੀ ਦੇ ਵੇਹੜੇ ਵਿਚ ਜ਼ਿਲ੍ਹਾ ਪ੍ਰਧਾਨ ਪ੍ਰਦੂਮਨ ਬੇਗਾਂ ਵਾਲੀ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਮੇਜ਼ਰ ਸਿੰਘ ਮੁਰਾਦਵਾਲਾ ਪ੍ਰਧਾਨ ਅਬੋਹਰ, ਜੀਤ ਸਿੰਘ ਪ੍ਰਧਾਨ ਬਾਰਡਰ ਬੈਲਟ, ਜੋਗਿੰਦਰ ਸਿੰਘ ਬੰਨਾਵਾਲਾ ਪ੍ਰਧਾਨ ਅਰਨੀਵਾਲਾ, ਮਨਪ੍ਰੀਤ ਸਿੰਘ ਸੰਧੂ ਪ੍ਰਧਾਨ ਜਲਾਲਾਬਾਦ ਅਤੇ ਮਾਸਟਰ ਬੂਟਾ ਸਿੰਘ ਜ਼ਿਲ੍ਹਾ ਪ੍ਰੈਸ ਸਕੱਤਰ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ।
ਮੀਟਿੰਗ ਵਿਚ ਬਲਾਕ ਪ੍ਰਧਾਨ ਨੂੰ 5 ਅਕਤੂਬਰ ਤੋਂ ਪਹਿਲਾਂ ਮੈਂਬਰਸ਼ਿਪ ਸਬੰਧੀ ਕੰਮ ਪੂਰਾ ਕਰਕੇ ਬਾਕੀ ਕਾਪੀਆਂ ਜਲਦੀ ਜਮਾਂ ਕਰਵਾਉਣ ਦੇ ਲਈ ਕਿਹਾ ਗਿਆ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਘੱਟ ਮੀਂਹ ਪੈਣ ਕਾਰਨ ਕਿਸਾਨਾਂ ਨੇ ਸਖ਼ਤ ਮਿਹਨਤ ਕਰਕੇ ਅਤੇ ਮਹਿੰਗੇ ਮੁੱਲ ਦਾ ਡੀਜ਼ਲ ਬਾਲਕੇ ਫਸਲ ਤਿਆਰ ਕੀਤੀ ਹੈ। ਜਿਸ ਕਾਰਨ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਹਰ ਫਸਲ ਨਰਮਾ, ਝੋਨਾ ਅਤੇ ਬਾਸਮਤੀ ਤੇ ਜਲਦੀ 700 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਫਸਲ ਵਿਕਣ ਤੋਂ ਬਾਅਦ ਪੰਜਾਬ ਸਰਕਾਰ ਫਸਲ ਨੂੰ ਜਲਦੀ ਚੁੱਕਣ ਦੇ ਪ੍ਰਬੰਧ ਵੀ ਕਰੇ। ਇਸ ਮੌਕੇ ਯੂਨੀਅਨ ਮੈਂਬਰਾਂ ਅਤੇ ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜੀ ਵੀ ਕੀਤੀ।
ਇਸ ਮੌਕੇ ਬਲਵਿੰਦਰ ਸਿੰਘ ਮੀਤ ਪ੍ਰਧਾਨ ਅਰਨੀਵਾਲਾ, ਮਨਪ੍ਰੀਤ ਸਿੰਘ ਪ੍ਰਧਾਨ ਘਟਿਆਂਵਾਲੀ, ਮੱਖਣ ਸਿੰਘ ਮੀਤ ਪ੍ਰਧਾਨ ਬਹਾਵਵਾਲਾ, ਜੰਗੀਰ ਸਿੰਘ ਰੇਤੇਵਾਲਾ, ਕਾਬਲ ਸਿੰਘ, ਹੰਸਾ ਸਿੰਘ, ਧਰਮ ਸਿੰਘ ਨੰਬਰਦਾਰ, ਰੂਲੀਆ ਸਿੰਘ ਅਤੇ ਵੱਡੀ ਗਿਣਤੀ ਵਿਚ ਵੱਖ ਵੱਖ ਪਿੰਡਾਂ ਦੇ ਕਿਸਾਨ ਅਤੇ ਯੂਨੀਅਨ ਮੈਂਬਰ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media