
ਅੰਮ੍ਰਿਤਸਰ, 26 ਮਈ (ਪ੍ਰੀਤਮ ਸਿੰਘ)- ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸ੍ਰੀ ਨਰਿੰਦਰ ਮੋਦੀ ਦੇ ਭਾਰਤ ਦੇ ੧੫ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੀ ਖੁਸ਼ੀ ਦਾ ਇਜ਼ਹਾਰ ਕਰਦਿਆ ਵਧਾਈ ਦਿੱਤੀ ਤੇ ਕਿਹਾ ਕਿ ‘ਅੱਛੇ ਦਿਨ ਆਨੇ ਵਾਲੇ ਹੈ’ ਦਾ ਨਾਅਰਾ ਬੁਲੰਦ ਕਰਦਿਆ ਸ੍ਰੀ ਮੋਦੀ ਭਾਰਤ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ‘ਤੇ ਲਿਜਾਕੇ ਦੇਸ਼ ਦੀ ਸਥਿਤੀ ਮਜ਼ਬੂਤ ਕਰਨਗੇ। ਸ: ਛੀਨਾ ਨੇ ਕਿਹਾ ਸ੍ਰੀ ਮੋਦੀ ਆਪਣੀ ਦੂਰਅੰਦੇਸ਼ੀ ਸੋਚ ਸਦਕਾ ਗੁਜਰਾਤ ‘ਤੋਂ 4 ਵਾਰ ਮੁੱਖ ਮੰਤਰੀ ਦੇ ਅਹੁੱਦੇ ਦੇ ਬਿਰਾਜਮਾਨ ਰਹਿ ਚੁੱਕੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਬਣਕੇ ਭਾਰਤ ਨੂੰ ਨਵੀਂ ਦਿਸ਼ਾ ਵੱਲ ਲੈ ਕੇ ਜਾਣਗੇ। ਉਨ੍ਹਾਂ ਨੇ ਸ੍ਰੀ ਅਰੁਣ ਜੇਤਲੀ ਨੂੰ ਦੇਸ਼ ਦੇ ਵਿੱਤ ਤੇ ਰੱਖਿਆ ਮੰਤਰੀ ਬਣਨ ‘ਤੇ ਜਿੱਥੇ ਵਧਾਈ ਦਿੱਤੀ, ਉਥੇ ਕਿਹਾ ਕਿ ਦੇਸ਼ ਦੀ ਆਰਥਿਕ ਹਾਲਤ ਨੂੰ ਸਹੀ ਰਾਹ ‘ਤੇ ਲਿਆਉਣ ਵਾਸਤੇ ਜੇਤਲੀ ਵਰਗੇ ਉਘੇ ਸਿਆਸਤਦਾਨ ਤੇ ਸੂਝਵਾਨ ਵਿਅਕਤੀ ਦੀ ਜਰੂਰਤ ਸੀ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੋਈਆਂ ਲੋਕ ਸਭਾ ਦੀਆਂ ਚੋਣਾਂ ‘ਚ ਇਤਿਹਾਸਕ ਜਿੱਤ ਹਾਸਲ ਕਰਕੇ ਭਾਜਪਾ ਨੇ ਦੇਸ਼ ਨੂੰ ਵਿਕਾਸ ਪੱਖੋਂ ਬੁਲੰਦੀਆਂ ‘ਤੇ ਪਹੁੰਚਾਉਣ ਦਾ ਵਚਨ ਲੋਕਾਂ ਨਾਲ ਕੀਤਾ ਸੀ, ਜਿਸਦੇ ਲਈ ਉਨ੍ਹਾਂ ਨੂੰ ਆਸ ਹੈ ਕਿ ਮੋਦੀ ਸਰਕਾਰ ਦਿਨ-ਰਾਤ ਇਕ ਕਰ ਦੇਵੇਗੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media