Monday, February 23, 2026

 ਪੋ੍: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ‘ਚ ਪਿੰਡ ਅਲਗੋ ਖੁਰਦ ਵਿਖੇ 19 ਪਰਿਵਾਰ ਅਕਾਲੀ ਦਲ ‘ਚ ਸ਼ਾਮਿਲ

ppn1909201601
ਅਲਗੋਂ ਕੋਠੀ, 19 ਸਤੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੁਤ) – ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲਗਾ ਜਦ ਹਲਕਾ ਖੇਮਕਰਨ ਦੇ ਪਿੰਡ ਅਲਗੋ ਖੁਰਦ ਵਿਖੇ 19 ਪਰਿਵਾਰ ਮਾਰਕੀਟ ਕਮੇਟੀ ਖੇਮਕਰਨ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਸਰਪੰਚ ਕਪੂਰ ਸਿੰਘ ਅਤੇ ਸਾਬਕਾ ਸਰਪੰਚ ਚਰਨਜੀਤ ਸਿੰਘ ਦੀ ਪ੍ਰੇਰਨਾ ਸਦਕਾ ਪੋ੍ਰ: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਕਾਲੀ ਦਲ ‘ਚ ਸ਼ਾਮਿਲ ਹੋ ਗਏੇ।ਇਸ ਮੋਕੇ ਪੋ੍ਰ: ਵਲਟੋਹਾ ਨੇ ਭਾਰੀ ਇਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਤੇ ਹੋਰ ਪਾਰਟੀਆਂ ਵਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ, ਜਦ ਕੇ ਪੰਜਾਬ ਦੇ ਲੋਕ ਇਨਾਂ ਪਾਰਟੀਆਂ ਦੀਆਂ ਤੋ ਭਲੀ ਭਾਂਤ ਜਾਣੂ ਹੋ ਚੁੱਕੇ ਹਨ ਜਿਸ ਕਰਕੇ ਦਿਨੋ ਦਿਨ ਲੋਕ ਇਨਾਂ ਪਾਰਟੀਆਂ ਨੂੰ ਨਕਾਰ ਕੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਦੁਬਾਰਾ ਬਣਾੳਣ ਲਈ ਅਕਾਲੀ ਦਲ ‘ਚ ਸ਼ਾਮਿਲ ਹੋ ਰਹੇ ਹਨ।ਉਨਾਂ ਪੰਜਾਬ ਵਿੱਚ ਨਵੀ ਉਭਰ ਰਹੀ ਆਮ ਅਦਮੀ ਪਾਰਟੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਪੰਜਾਬ ਵਿਚੋਂ ਨਸ਼ਾ ਰਿਸ਼ਵਤਖੋਰੀ ਅਤੇ ਹੋਰ ਅਪਰਾਧਿਕ ਘਟਨਾਵਾਂ ਨੂੰ ਰੋਕਣ ਦੀਆਂ ਵੱਡੀਆਂ ਵੱਡੀਆਂ ਗੱਲਾਂ ਕਰ ਰਹੇ ਹਨ, ਪਰ ਦਿੱਲੀ ਦੇ ਵਿੱਚ ਕੇਜਰੀਵਾਲ ਦੀ ਪੂਰੀ ਟੀਮ ਜਿਥੇ ਭ੍ਰਿਸ਼ਟਾਚਾਰ ਵਰਗੀਆਂ ਕਾਰਵਾਈਆਂ ਵਿੱਚ ਫਸ ਰਹੇ ਹਨ, ਉਥੇ ਹੀ ਇਨਾਂ ਦੇ ਮੰਤਰੀ ਅੋਰਤਾਂ ਨਾਲ ਅਸ਼ਲੀਲ ਹਰਕਤਾਂ ਕਰ ਰਹੇ ਹਨ।ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਗੁਰਸਾਹਿਬ ਸਿੰਘ, ਗੁਰਲਾਲ ਸਿੰਘ, ਵਿਜੇਪਾਲ ਸਿੰਘ, ਪ੍ਰੀਤਮ ਸਿੰਘ, ਬਲਵੀਰ ਸਿੰਘ, ਸ਼ਿੰਦਾ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ, ਰਸ਼ਪਾਲ ਸਿੰਘ, ਜਗਿੰਦਰ ਕੋਰ, ਬਲਕਾਰ ਸਿੰਘ, ਮਨਜੀਤ ਸਿੰਘ ,ਅਜੇਪਾਲ ਸਿੰਘ, ਬਲਵਿੰਦਰ ਸਿੰਘ, ਜੈਮਲ ਸਿੰਘ, ਮਨਜੀਤ ਸਿੰਘ, ਜੱਗੂ ਸਿੰਘ, ਬਲਵਿੰਦਰ ਸਿੰਘ ਆਦਿ ਪ੍ਰੀਵਾਰਾਂ ਨੂੰ ਪੋ੍ਰ: ਵਲਟੋਹਾ ਨੇ ਸਿਰੋਪਾਏ ਦੇ ਕੇ ਸਨਮਾਨਿਤ ਕੀਤਾ ਗਿਆ ।
ਇਸ ਮੋਕੇ ਬੋਹੜ ਸਿੰਘ ਸਰਪੰਚ, ਗੁਰਮੀਤ ਸਿੰਘ ਮਨੀਮ, ਰਿੰਕਾ ਸਿੰਘ, ਕਰਮ ਸਿੰਘ ਮੈਂਬਰ, ਸੁੱਚਾ ਸਿੰਘ, ਚਰਨ ਸਿੰਘ ਅੋਲਖ, ਨਿਰਮਲ ਸਿੰਘ, ਨਰਿੰਦਰ ਸਿੰਘ, ਪ੍ਰਤਾਪ ਸਿੰਘ, ਸ਼ਾਮ ਸਿੰਘ, ਹਰਪਾਲ ਸਿੰਘ, ਮਿਲਖਾ ਸਿੰਘ, ਅਵਤਾਰ ਸਿੰਘ, ਮੈਂਬਰ ਬਲਵਿੰਦਰ ਸਿੰਘ, ਕੁਲੰਵਤ ਸਿੰਘ, ਮਸਾ ਸਿੰਘ, ਮੈਂਬਰ ਕਸ਼ਮੀਰ ਸਿੰਘ, ਅਮਰਜੀਤ ਸਿੰਘ, ਹਰਭਜਨ ਸਿੰਘ, ਪ੍ਰਗਟ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਦਰਸ਼ਨ ਸਿੰਘ, ਮੇਜਰ ਸਿੰਘ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply