Monday, February 23, 2026

ਪੰਜਾਬ ਨੂੰ ਗਠਜੋੜ ਸਰਕਾਰ ਨੇ ਸਾਢੇ 9 ਸਾਲਾਂ ਦੇ ਕਾਰਜਕਾਲ ਵਿੱਚ ਰੱਜ ਕੇ ਲੁੱਟਿਆ – ਗੁਰਚੇਤ ਭੁੱਲਰ

ppn1909201602

ਅਲਗੋਂ ਕੋਠੀ, 19 ਸਤੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੁਤ) – ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਘਰਿਆਲੀ ਰਾੜੇਵਾਲੀ ਵਿੱਚ ਕਾਂਗਰਸੀ ਆਗੂਆਂ ਦੀ ਮੀਟਿੰਗ ਸਾਬਕਾ ਸਰਪੰਚ ਜਸਵੰਤ ਸਿੰਘ ਤੇ ਕਾਬਲ ਸਿੰਘ ਦੇ ਗ੍ਰਹਿ ਵਿਖੇ ਹੋਈ।ਮੀਟਿੰਗ ਵਿੱਚ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਵਿਸ਼ੇਸ਼ ਤੌਰ ‘ਤੇ ਪੁੱਜੇ, ਜਿਨ੍ਹਾਂ ਦਾ ਵਰਕਰਾਂ ਵੱਲੋਂ ਭਰਪੂਰ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਚੇਤ ਸਿੰਘ ਭੁੱਲਰ ਸਾਬਕਾ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਆਪਣੇ ਸਾਢੇ 9 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਵਿਕਾਸ ਵੱਲ ਲਿਜਾਣ ਦੀ ਬਜਾਏ ਤਬਾਹੀ ਦੇ ਕਿਨਾਰੇ ਲਿਆ ਕੇ ਖ਼ੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਪੜ ਲਿਖ ਕੇ ਵੀ ਰੁਜ਼ਗਾਰ ਨਹੀਂ ਮਿਲ ਰਿਹਾ। ਨੌਕਰੀਆਂ ਨਾ ਮਿਲਣ ਤੋਂ ਦੁਖ਼ੀ ਹੋ ਕੇ ਨੌਜਵਾਨ ਨਸ਼ੇ ਦੀ ਦਲ-ਦਲ ਵਿੱਚ ਧੱਸਦੇ ਜਾ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ।ਕਾਂਗਰਸ ਸਰਕਾਰ ਆਉਣ ‘ਤੇ ਕਿਸਾਨਾਂ ਨੂੰ ਜਿਥੇ ਬਿਜਲੀ ਦੀ 12 ਘੰਟੇ ਨਿਰਵਿਘਨ ਸਪਲਾਈ ਦਿੱਤੀ ਜਾਵੇਗੀ।ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਲ-ਨਾਲ ਹੋਰ ਮੰਗਾਂ ਵੀ ਪੂਰੀਆਂ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ।ਉਨ੍ਹਾਂ ਵਰਕਰਾਂ ਨੂੰ ਤਗੜੇ ਹੋਣ ਦੀ ਸਲਾਹ ਦਿੰਦਿਆਂ ਕਿਹਾ ਕਿ 2017 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਹੁਣ ਤੋਂ ਹੀ ਮਿਹਨਤ ਕਰਨੀ ਸ਼ੁਰੂ ਕਰ ਦੇਣ । ਮੀਟਿੰਗ ਦੇ ਅੰਤ ਵਿੱਚ ਵਰਕਰਾਂ ਨੇ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਫ਼ਰਜ਼ੰਦ ਅਨੂਪ ਸਿੰਘ ਭੁੱਲਰ ਚੇਅਰਮੈਨ ਫਤਿਹ ਫਾਉਡੇਸ਼ਨ ਸਨਮਾਨਿਤ ਕੀਤਾ।
ਇਸ ਮੌਕੇ ਬਲਦੇਵ ਸਿੰਘ, ਕਰਮਜੀਤ ਸਿੰਘ ਬੜਾ ਸ਼ੇਰਸਿੰਘ, ਚਰਨਜੀਤ ਸਿੰਘ ਸਾਬਕਾ ਸਰਪੰਚ, ਨੰਬਰਦਾਰਨੀ ਬੀਬੀ ਸੁਖਵਿੰਦਰ ਕੌਰ ਭੰਗਾਲਾ, ਸਰਦੂ ਸਿੰਘ ਪੂਨੀਆ, ਬਲਵੀਰ ਸਿੰਘ ਸਾਬਕਾ ਸਰਪੰਚ ਪੂਨੀਆ, ਬਗੀਚਾ ਸਿੰਘ, ਸੁਰਜੀਤ ਸਿੰਘ, ਬਿੱਕਰ ਸਿੰਘ, ਰਣਜੀਤ ਸਿੰਘ ਰਾਣਾ, ਬਲਵੀਰ ਸਿੰਘ, ਕੁਲਦੀਪ ਸਿੰਘ, ਹਰਚੰਦ ਸਿੰਘ ਫ਼ੌਜੀ, ਹਰਪ੍ਰੀਤ ਸਿੰਘ, ਗੁਰਜੀਤ ਸਿੰਘ, ਸਰਬਜੀਤ ਸਿੰਘ, ਗੁਰਸੇਵਕ ਸਿੰਘ, ਰਣਜੀਤ ਸਿੰਘ, ਰਸਾਲ ਸਿੰਘ, ਦਿਲਬਾਗ ਸਿੰਘ ਤੋਂ ਇਲਾਵਾ ਧਨਵੰਤ ਸਿੰਘ, ਅਜੀਤ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Check Also

ਵਿਆਹ ਦੀ 31ਵੀਂ ਵਰ੍ਹੇਗੰਢ ਮਨਾਈ – ਤਰਸੇਮ ਸਿੰਘ ਔਲਖ ਅਤੇ ਗੁਰਵਿੰਦਰ ਕੌਰ ਕੋਟਲੀ ਅਬਲੂ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ) – ਇਥੇ ਮਿਲੀ ਈਮੇਲ ਅਨੁਸਾਰ ਤਰਸੇਮ ਸਿੰਘ ਔਲਖ ਅਤੇ ਗੁਰਵਿੰਦਰ …

Leave a Reply