Monday, February 23, 2026

ਸ਼ਬਦ ਹਜ਼ਾਰੇ ਸਾਹਿਬ ਬਾਣੀ ਦੀ ਕਥਾ ਅਰੰਭ

Paramjit Rana
ਨਵੀਂ ਦਿੱਲੀ, 19 ਸਤੰਬਰ, (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਬਾਬਾ ਹਰਨਾਮ ਸਿੰਘ ਖਾਲਸਾ (ਮੁੱਖੀ ਦਮਦਮੀ ਟਕਸਾਲ) ਵਲੋਂ ਅੱਜ, ਸੋਮਵਾਰ ਤੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਬਦ ਹਜ਼ਾਰੇ ਸਾਹਿਬ ਬਾਣੀ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾਣ ਲਈ, ਉਸਦੀ ਅਰਥਾਂ ਅਤੇ ਵਿਆਖਿਆ ਸਹਿਤ ਕੱਥਾ ਅਰੰਭੀ ਗਈ ਹੈ, ਜੋ ਸੋਮਵਾਰ, 26 ਸਤੰਬਰ ਤਕ ਚਲੇਗੀ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇੱਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸਦਾ ਵਾਂਗ ਰੋਜ਼ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀਵੀ ਅਤੇ ਵੈੱਬਸਾਈਟ ਾਾਾ.ਬੳੳਨ.ਿਨੲਟ ਪੁਰ ਹੋ ਰਿਹਾ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply