
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੋਬਾਇਲ ਵਿੰਗ ਅੰਮ੍ਰਿਤਸਰ ਸ੍ਰੀ ਪੀ. ਕੇ ਮਲਹੋਤਰਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਜਗਬੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਤੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿਚ 300 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਵੋਟ ਬਣਾਉਣ ਅਤੇ ਵੋਟ ਪਾਉਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਸ੍ਰੀ ਪੀ. ਕੇ ਮਲਹੋਤਰਾ ਨੇ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਬਹੁਤ ਮਹੱਤਵ ਹੈ ਅਤੇ ਹਰ ਯੋਗ ਵੋਟਰ ਦੀ ਵੋਟ ਬਣਨ ਅਤੇ ਹਰ ਵੋਟਰ ਵਲੋਂ ਵੋਟ ਪਾਉਣ ਨਾਲ ਹੀ ਲੋਕਤੰਤਰ ਮਜ਼ਬੂਤ ਹੋ ਸਕਦਾ ਹੈ। ਇਸ ਲਈ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਆਪਣੀ ਵੋਟ ਦਾ ਇਸਤੇਮਾਲ ਵੀ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਨਿਰਮਲ ਸਿੰਘ, ਚੋਣ ਕਾਨੂੰਗੋ ਇੰਦਰਜੀਤ ਸਿੰਘ, ਰਜਿੰਦਰ ਸਿੰਘ, ਸੁਪਰਵਾਈਜ਼ਰ ਅਫ਼ਸਰ ਜਸਵੰਤ ਸਿੰਘ, ਹਰਮੀਤ ਸਿੰਘ, ਸੁਖਰਾਜਬੀਰ ਸਿੰਘ, ਮੇਲਾ ਰਾਮ, ਬਿਕਰਮਜੀਤ ਸਿੰਘ, ਮਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media