Monday, February 23, 2026

ਜਲ ਸਪਲਾਈ ਸੈਨੀਟੈਸ਼ਨ ਕੰਟਰੈਕਟ ਵਰਕਰ ਯੂਨੀਅਨ ਨੇ ਦਿੱਤਾ ਧਰਨਾ

U
U

ਫਾਜ਼ਿਲਕਾ, 19 ਸਤੰਬਰ (ਵਿਨੀਤ ਅਰੋੜਾ) – ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਸ਼ਾਖਾ ਜਲਾਲਾਬਾਦ ਵੱਲੋਂ ਪ੍ਰਧਾਨ ਗੁਰਮੀਤ ਸਿੰਘ ਆਲਮਕੇ ਅਤੇ ਪਰਮਜੀਤ ਸਿੰਘ ਸੋਹਣਾ ਸਾਂਦੜ ਦੀ ਅਗਵਾਈ ਵਿਚ ਅੱਜ ਕਾਰਜਕਾਰੀ ਇੰਜੀਨੀਅਰ ਦਫ਼ਤਰ ਫਾਜ਼ਿਲਕਾ ਵਿਚ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਕੱਤਰ ਸੁਖਚੈਨ ਸਿੰਘ ਸੋਢੀ ਨੇ ਦੱਸਿਆ ਕਿ ਠੇਕੇ ਦੇ ਆਧਾਰ ਤੇ ਲੱਗੇ ਕਰਮਚਾਰੀਆਂ ਦੇ ਫੰਡ ਇੱਕ ਮਹੀਨੇ ਤੋਂ ਆਉਣ ਦੇ ਬਾਵਜੂਦ ਕਾਰਜਕਾਰੀ ਇੰਜੀਨੀਅਰ ਵੱਲੋਂ ਫੰਡ ਦੇਣ ਵਿਚ ਲਗਾਤਾਰ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਾਲਾਬਾਦ ਸਬ ਡਵਿਜ਼ਨ ਵਿਚ ਕੰਮ ਕਰਦੇ ਦਫ਼ਤਰੀ ਠੇਕਾ ਕਰਮਚਾਰੀਆਂ ਦੀਆਂ ਤਨਖਾਹਾਂ ਰੋਕੀਆਂ ਗਈਆਂ ਹਨ ਅਤੇ ਧਰਨੇ ਲਗਾਕੇ ਰੋਸ ਪ੍ਰਦਰਸ਼ਨ ਕਰਨ ਦੇ ਬਾਵਜੂਦ ਕਾਰਜਕਾਰੀ ਇੰਜੀਨੀਅਰ ਵੱਲੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਅਤੇ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਅਤੇ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਠੇਕੇ ਦੇ ਆਧਾਰ ਤੇ ਲੱਗੇ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਠੇਕੇ ਦੇ ਆਧਾਰ ਤੇ ਲੱਗੇ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਜਲਾਲਾਬਾਦ ਸਬ ਡਵਿਜ਼ਨ ਵਿਚ ਦਫ਼ਤਰੀ ਠੇਕਾ ਸਟਾਫ਼ ਦੀਆਂ ਤਨਖਾਹਾਂ ਦੇ ਬਿਲ ਆਨਲਾਇਨ ਅਤੇ ਖਜਾਨੇ ਵਿਚ ਨਾ ਭੇਜੇ ਗਏ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਯੂਨੀਅਨ ਮੈਂਬਰਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ 26 ਸਤੰਬਰ 2016 ਨੂੰ ਯੂਨੀਅਨ ਮੈਂਬਰ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਮਿਲ ਕੇ ਦਫ਼ਤਰ ਦੇ ਸਾਹਮਣੇ ਧਰਨਾ ਦੇਣਗੇ।
ਇਸ ਮੌਕੇ ਯੂਨੀਅਨ ਮੈਂਬਰ ਬਲਵਿੰਦਰ ਸਿੰਘ, ਕੁੰਦਨ ਸਿੰਘ, ਰਮੇਸ਼ ਸਿੰਘ, ਮਹਿੰਦਰ ਸਿੰਘ, ਨਾਨਕ ਚੰਦ, ਬਲਦੇਵ ਰਾਜ, ਗੋਰਵ ਕਲਸੀ, ਕੁਲਵੰਤ ਸਿੰਘ, ਹਰਬੰਸ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ, ਰਵੀ ਕੁਮਾਰ, ਅਮਰਜੀਤ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਅਮਰੀਕ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply