ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ ਖੁਰਮਣੀਆ) – ਨਵੀਨਤਮ ਖਾਲਸਾ ਯੂਨੀਵਰਸਿਟੀ ਵਿਖੇ ਤਕਰੀਬਨ 147 ਉਮੀਦਵਾਰ ਨੇ ਪੀ. ਐਚ. ਡੀ. ਪ੍ਰਵੇਸ਼ ਟੈਸਟ ਦੀ ਪ੍ਰੀਖਿਆ ਵਿੱਚ ਹਿੱਸਾ ਲਿਆ। ‘ਵਰਸਿਟੀ ਦੇ ਉਪ ਕੁਲਪਤੀ ਡਾ. ਐਸ. ਐਸ. ਚਾਹਲ ਨੇ ਜਾਣਕਾਰੀ ਦਿੰਦਿਆਂ ਕਿ ਐਤਵਾਰ ਦੇ ਦਿਨ ਵੱਖ ਵੱਖ ਵਿਸ਼ਿਆਂ ਦੇ ਪੀ. ਐਚ. ਡੀ. ਪ੍ਰੋਗਰਾਮਾਂ ਲਈ ਪ੍ਰਵੇਸ਼ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ ਹੈ, ਜੋ ਕਿ ਸਫ਼ਲਤਾ ਪੂਰਵਕ ਸੰਪੰਨ ਹੋ ਗਿਆ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦਾ ਨਤੀਜਾ 23 ਸਤੰਬਰ ਦਿਨ ਸ਼ੁੱਕਰਵਾਰ ਨੂੰ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਪਾ ਦਿੱਤਾ ਜਾਵੇਗਾ। ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਜੇ. ਐਸ. ਢਿੱਲੋਂ ਨੇ ਕਿਹਾ ਕਿ ਜੋ ਵੀ ਉਮੀਦਵਾਰ ਇਸ ਪ੍ਰੀਖਿਆ ਵਿੱਚ ਸਫ਼ਲ ਹੋਣਗੇ ਉਨ੍ਹਾਂ ਨੂੰ ਅਲੱਗ ਅਲੱਗ ਵਿਸ਼ਿਆਂ ਵਿੱਚ ਪੀ. ਐਚ. ਡੀ. ਕਰਨ ਲਈ ਦਾਖਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆ ਨੂੰ ਬਹੁਤ ਹੀ ਵਿਉਂਤਬੰਦ ਅਤੇ ਨਿਯਮਾਂ ਮੁਤਾਬਕ ਨੇਪਰੇ ਚਾੜਿਆ ਗਿਆ। ਇਸ ਪ੍ਰੀਖਿਆ ਦੇ ਕੰਟਰੋਲਰ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪ੍ਰੀਖਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਹੈ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media