ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਪ੍ਰਧਾਨ ਮੰਤਰੀ ਦੇ ਸਰਕਾਰੀ ਵੈੱਬਸਾਈਟ ਦਾ ਪੰਜਾਬੀ ਰੂਪਾਂਤਰ ਸ਼ੁਰੂ ਕਰ ਦਿੱਤਾ ਗਿਆ ਹੈ। ਲੋਕ ਹੁਣ ਪ੍ਰਧਾਨ ਮੰਤਰੀ ਦੇ ਵੈੱਬਸਾਈਟ ਨੂੰ ਪੰਜਾਬੀ ਭਾਸ਼ਾ ਵਿੱਚ ਯੂ.ਆਰ.ਐੱਲ www.pmindia.gov.in/pa ‘ਤੇ ਦੇਖ ਸਕਦੇ ਹਨ। ਪ੍ਰਧਾਨ ਮੰਤਰੀ ਵੈੱਬਸਾਈਟ ਜਿਸ ਦੀ ਸ਼ੁਰੂਆਤ ਪਹਿਲਾਂ ਅੰਗਰੇਜੀ ਅਤੇ ਹਿੰਦੀ ਵਿੱਚ ਕੀਤੀ ਗਈ ਸੀ, ਹੁਣ 9 ਖੇਤਰੀ ਭਾਸ਼ਾਵਾਂ ਪੰਜਾਬੀ, ਬੰਗਾਲੀ, ਗੁਜਰਾਤੀ, ਕੰਨੜ, ਮਲਿਆਲਮ, ਮਰਾਠੀ,ਉੜੀਆ, ਤਮਿਲ ਅਤੇ ਤੇਲਗੂ ਵਿੱਚ ਵੀ ਉਪਲੱਬਧ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media