Monday, February 23, 2026

ਡਾ. ਦਲਜੀਤ ਸਿੰਘ ਚੀਮਾ ਵਲੋਂ ਹਾਦਸੇ ਦਾ ਸ਼ਿਕਾਰ ਹੋਏ ਸਕੂਲੀ ਬੱਚਿਆਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ppn2009201603

ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਅਟਾਰੀ ਨੇੜੇ ਇਕ ਸਕੂਲੀ ਬੱਚਿਆ ਨਾਲ ਭਰੀ ਇਕ ਬੱਸ ਦੇ ਨਹਿਰ ਵਿਚ ਡਿੱਗਨ ਕਾਰਨ 7 ਬੱਚਿਆਂ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡੀਏਵੀ ਸਕੂਲ ਦੀ ਇਸ ਬੱਸ ਵਿਚ 50 ਦੇ ਕਰੀਬ ਬੱਚੇ ਸਵਾਰ ਸਨ।  ਇਸ ਹਿਰਦੇ ਵਲੂੰਦਰਨ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਡਾ. ਚੀਮਾ ਨੇ ਕਿਹਾ ਕਿ ਉਹ ਇਸ ਗਮ ਦੀ ਘੜੀ ਵਿੱਚ ਮ੍ਰਿਤਕ ਬੱਚਿਆਂ ਦੇ ਮਾਪਿਆ ਅਤੇ ਰਿਸ਼ਤੇਦਾਰਾ ਨਾਲ ਪੂਰੀ ਤਰ੍ਹਾਂ ਖੜ੍ਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਸ ਹਾਦਸੇ ਵਿਚ ਜਖ਼ਮੀ ਹੋਣ ਵਾਲੇ ਬੱਚਿਆਂ ਦਾ ਹਾਲਚਾਲ ਪੁੱਛਣ ਲਈ ਅੱਜ ਹੀ ਅੰਮ੍ਰਿਤਸਰ ਪਹੁੰਚਨਗੇ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਮ੍ਰਿਤਕ ਬੱਚਿਆ ਦੀ ਆਤਮਾ ਨੂੰ ਸ਼ਾਤੀ ਅਤੇ ਬੱਚਿਆ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply