ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਸਥਾਨਕ ਸੁਲਤਾਨਿਵੰਡ ਸਥਿਤ ਗੁਰਦੁਆਰਾ ਨਰਾਇਣ ਸਿੰਘ ਦੀ ਪ੍ਰਬੰਧਕੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ।ਉਹਨਾਂ ਨੇ ਇਸ ਮੌਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕਰਦਿਆਂ ਕਾ ਕਿ ਇਧਰ ਉਧਰ ਭਟਕਣ ਦੀ ਬਜਾਏ ਉਹ ਗੁਰੂ ਗ੍ਰੰਥ ਸਾਹਿਬ ਦੇ ਲੜ੍ਹ ਲਗਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਪਤਿਤਪੁਣੇ ਤੇ ਨਸ਼ਿਆਂ ਦਾ ਤਿਆਗ ਕਰਨ। ਇਸ ਅਵਸਰ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ, ਨੰਬਰਦਾਰ ਜਸਬੀਰ ਸਿੰਘ ਮਾਹਲ ਤੇ ਹਰਬੰਸ ਸਿੰਘ ਮਾਹਲ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਗਮ ਵਿੱਚ ਮਾਸਟਰ ਜਬਰਤੇਜ਼ ਸਿੰਘ, ਗ੍ਰੰਥੀ ਸੁਖਰਾਜ ਸਿੰਘ, ਫਕੀਰ ਸਿੰਘ, ਸੋਨੂੰ ਸੁਲਤਾਨਵਿੰਡ, ਸਰਬਜੀਤ ਸਿੰਘ, ਮੋਹਦੀਪ ਸਿੰਘ, ਰਾਮ ਸਿੰਘ ਸਿਧੀਆਂ, ਡਾ. ਹਰਪਾਲ ਸਿੰਘ ਤੇ ਵੀ ਇਲਾਕਾ ਵਾਸੀ ਸੰਗਤਾਂ ਹਾਜ਼ਰ ਸਨ।
Check Also
ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …