Tuesday, July 28, 2026

ਰੈਡ ਕਰਾਸ ਨੇ ਭਾਈ ਘਨੱਈਆ ਜੀ ਦਿਵਸ ‘ਤੇ ਮਰੀਜ਼ਾਂ ਨੂੰ ਫਲ਼ ਵੰਡੇ

ppn2009201614ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ) – ਬਿਨਾਂ ਕਿਸੇ ਭੇਦਭਾਵ ਦੇ ਮਾਨਵਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਮਦਦ ਕਰਨੀ ਸਭ ਤੋਂ ਵੱਡਾ ਧਰਮ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਭਾਈ ਘਨੱਈਆ ਜੀ ਦਿਵਸ ਦੇ ਸਬੰਧ ਵਿਚ ਸਥਾਨਕ ਸਿਵਲ ਹਸਪਤਾਲ ਅਤੇ ਡਾ. ਵਿਦਿਆ ਸਾਗਰ ਮਨੋਰੋਗ ਹਸਪਤਾਲ ਵਿਖੇ ਬੱਚਿਆਂ ਅਤੇ ਮਰੀਜ਼ਾਂ ਨੂੰ ਫਲ਼ ਤਕਸੀਮ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਉਥੇ ਦਾਖ਼ਲ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਜਲਦ ਰਾਜ਼ੀ ਹੋਣ ਦੀ ਕਾਮਨਾ ਕੀਤੀ। ਸ. ਸੰਧੂ ਨੇ ਇਸ ਮੌਕੇ ਹਾਜ਼ਰ ਸਿਵਲ ਅਤੇ ਹੋਰਨਾਂ ਸਿਹਤ ਅਧਿਕਾਰੀਆਂ ਤੋਂ ਮਰੀਜ਼ਾਂ ਦੇ ਚੱਲ ਰਹੇ ਇਲਾਜ ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ।
ਇਸ ਮੌਕੇ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਕਿ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਦਿਸ਼ਾ-ਨਿਰਦੇਸ਼ ਤਹਿਤ ਅੱਜ ਰੈੱਡ ਕਰਾਸ ਦੇ ਸਹਿਯੋਗ ਨਾਲ ਭਾਈ ਘਨੱਈਆ ਜੀ ਦੀ ਯਾਦ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਸਰ ਹੈਨਰੀ ਡਿਊਨਾ ਨੂੰ ਪੱਛਮ ਵਿਚ ਰੈੱਡ ਕਰਾਸ ਦਾ ਬਾਨੀ ਮੰਨਿਆ ਜਾਂਦਾ ਹੈ ਉਸੇ ਤਰ੍ਹਾਂ ਹੀ ਭਾਈ ਘਨੱਈਆ ਜੀ ਨੂੰ ਭਾਰਤ ਵਿਚ ਰੈੱਡ ਕਰਾਸ ਦਾ ਅਸਲ ਜਨਮ ਦਾਤਾ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਦੀ ਮਿੱਠੀ ਯਾਦ ਵਿਚ ਹਰੇਕ ਸਾਲ ਸਤੰਬਰ ਦੇ ਮਹੀਨੇ ਭਾਈ ਘਨੱਈਆ ਜੀ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਭਾਈ ਘਨੱਈਆ ਜੀ ਨੇ 1704 ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਜੰਗ ਦੇ ਮੈਦਾਨ ਵਿਚ ਆਪਣੀਆਂ ਅਤੇ ਦੁਸ਼ਮਣਾਂ ਦੀਆਂ ਫ਼ੌਜਾਂ ਦੇ ਜ਼ਖ਼ਮੀ ਸਿਪਾਹੀਆਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਪਾਣੀ ਪਿਲਾ ਕੇ ਅਤੇ ਮੱਲ੍ਹਮ ਪੱਟੀ ਕਰਕੇ ਵਿਸ਼ਵ ਪੱਧਰ ‘ਤੇ ਰੈੱਡ ਕਰਾਸ ਦੇ ਜਨਮ ਤੋਂ ਬਹੁਤ ਸਮਾਂ ਪਹਿਲਾਂ ਹੀ ਰੈੱਡ ਕਰਾਸ ਦੀ ਮਹਾਨ ਵਿਚਾਰਧਾਰਾ ਦੀ ਨੀਂਹ ਰੱਖ ਦਿੱਤੀ ਸੀ।
ਇਸ ਮੌਕੇ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ, ਐਸ. ਐਮ. ਓ ਡਾ. ਚਰਨਜੀਤ ਸਿੰਘ, ਰੈੱਡ ਕਰਾਸ ਦੇ ਸਕੱਤਰ ਮੈਡਮ ਵਿਨੇ ਸ਼ਰਮਾ, ਵਧੀਕ ਸਕੱਤਰ ਠਾਕੁਰ ਰਣਧੀਰ ਸਿੰਘ, ਸੁਪਰਡੈਂਟ ਸ੍ਰੀ ਦਵਿੰਦਰ ਸ਼ਰਮਾ ਤੋਂ ਇਲਾਵਾ ਰੈੱਡ ਕਰਾਸ ਦੇ ਮੈਂਬਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply