ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਸਮੇਂ ਸ੍ਰੀ ਗੁਰੁ ਹਰਿ ਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਦੇ ਵਿਦਿਆਰਥੀਆਂ ਵਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ ਸੇਠੀ ਅਤੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ, ਸਮੂਹ ਸਟਾਫ ਅਤੇ ਬੱਚੇ ਸ਼ਾਮਿਲ ਸਨ। ਪ੍ਰੀ ਨਰਸਰੀ ਅਤੇ ਨਰਸਰੀ ਦੇ ਨੰਨ੍ਹੇ ਮੁਨੇ ਬੱਚੇ ਪੰਜ ਪਿਆਰਿਆਂ ਦੇ ਰੂਪ ਵਿੱਚ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ।ਸਕੂਲ ਦੀ ਗਤਕਾ ਟੀਮ ਨੇ ਆਪਣੀਆਂ ਕਲਾਂਵਾਂ ਦਾ ਪ੍ਰਦਰਸ਼ਨ ਕੀਤਾ ਅਤੇ ਸ਼ਬਦ ਟੀਮ ਨੇ ਸ਼ਬਦ ਗਾਇਨ ਕਰਕੇ ਮਹੌਲ ਨੂੰ ਅਧਿਆਤਮਕ ਰੰਗ ਵਿੱਚ ਰੰਗ ਦਿਤਾ।ਬੱਚਿਆਂ ਨੇ ਨਗਰ ਕੀਰਤਨ ਦੇ ਰੂਪ ਵਿੱਚ ਸਕੂਲ ਵਲੋਂ ਗੁਰਦੁੁਆਰਾ ਪਲਾਹ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ, ਸ਼ਬਦ ਕੀਰਤਨ ਸਰਵਣ ਕਰਨ ਉਪਰੰਤ ਲੰਗਰ ਛੱਕਿਆ ਅਤੇ ਪ੍ਰਦਰਸ਼ਨੀ ਦੇਖੀ।ਪਿ੍ਰੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਗੁਰਦੁਆਰੇ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਧਾਰਮਿਕ, ਸਮਾਜਿਕ ਅਤੇ ਨੈਤਿਕ ਖੇਤਰਾਂ ਵਿੱਚ ਵੀ ਵਿਕਸਿਤ ਕਰਨਾ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media