Saturday, July 25, 2026

ਧੰਨ ਧੰਨ ਬਾਬਾ ਸੰਤੋਖ ਦਾਸ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ

ppn2009201616ਭਿੱਖੀਵਿੰਡ, 21 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ)  ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਸੰਤੋਖ ਦਾਸ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ। ਇਸ ਜੋੜ ਮੇਲੇ ਵਿੱਚ ਸ੍ਰੀ ਅਖੰਠ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਬਾਬਾ ਮੌਜ਼ੀ ਦਾਸ ਜੀ ਦੀ ਰਹਿਣਨੁਮਾਈ ਹੇਠ 13ਵੀਂ ਬਰਸੀ ਦੇ ਖੁੱਲੇ ਪੰਡਾਲ ਵਿੱਚ ਦਿਵਾਨ ਸਜਾਇਆ ਗਿਆ। ਜਿਸ ਵਿੱਚ ਪ੍ਰਸਿਧ ਕਥਾਵਾਚਕ, ਕੀਰਤਨੀਏ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਬੇਅੰਤ ਸਿੰਘ ਗ੍ਰੰਥੀ ਨੇ ਸਟੇਜ ਸੈਕਟਰੀ ਵਜੋਂ ਸੇਵਾ ਨਿਭਾਈ। ਇਸ ਮੌਕੇ ਬਾਬਾ ਸੰਤੋਖ ਦਾਸ ਜੀ ਸਚਖੰਡ ਵਾਸੀ, ਬਾਬਾ ਬਲਵਿੰਦਰ ਸਿੰਘ ਅਤੇ ਇਲਾਕਾ ਵਾਸੀਆਂ ਨੇ ਲੰਗਰ ਅਤੇ ਠੰਡੇ ਮਿੱਠੇ ਜਲ ਦਾ ਖਾਸ ਪ੍ਰਬੰਧ ਕੀਤਾ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply