
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਗ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਪਿਛਲੇ ਕਈ ਦਿਨਾਂ ਤੋਂ ਡੀ. ਸੀ ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠੇ ਕਿਸਾਨ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਵਿਸਥਾਰ ਵਿਚ ਮੀਟਿੰਗ ਕੀਤੀ। ਇਸ ਦੌਰਾਨ ਸ੍ਰੀ ਰੂਜਮ ਨੇ ਉਨ੍ਹਾਂ ਦੇ ਮਸਲੇ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਧਰਨਾ ਚੁੱਕ ਲੈਣ ਕਿਉਂਕਿ ਗੱਲਬਾਤ ਰਾਹੀਂ ਹੀ ਮਸਲਿਆਂ ਦਾ ਹੱਲ ਹੋ ਸਕਦਾ ਹੈ। ਇਸ ਮੌਕੇ ਕਮਿਸ਼ਨਰ ਪੁਲਿਸ ਸ. ਅਮਰ ਸਿੰਘ ਚਾਹਲ, ਐਸ ਡੀ ਐਮ ਸ੍ਰੀ ਰੋਹਿਤ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media