Wednesday, July 22, 2026

ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ

ਵੋਟ ਬਣਾਉਣ ਤੇ ਵੋਟ ਪਾਉਣ ਦਾ ਦਿੱਤਾ ਸੁਨੇਹਾ

ppn2109201605

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਹਲਕਾ ਮਜੀਠਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਕਾਰੀ ਹਾਈ ਸਕੂਲ ਪਾਖਰਪੁਰ ਤੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿਚ ਸੈਂਕੜੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਵੋਟ ਬਣਾਉਣ ਅਤੇ ਵੋਟ ਪਾਉਣ ਦਾ ਸੁਨੇਹਾ ਦਿੱਤਾ।  ਇਸ ਮੌਕੇ ਚੋਣ ਕਾਨੂੰਗੋ ਜਗੀਰ ਸਿੰਘ ਤੇ ਜਤਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਬਹੁਤ ਮਹੱਤਵ ਹੈ ਅਤੇ ਹਰ ਯੋਗ ਵੋਟਰ ਦੀ ਵੋਟ ਬਣਨ ਅਤੇ ਹਰ ਵੋਟਰ ਵਲੋਂ ਵੋਟ ਪਾਉਣ ਨਾਲ ਹੀ ਲੋਕਤੰਤਰ ਮਜ਼ਬੂਤ ਹੋ ਸਕਦਾ ਹੈ। ਇਸ ਲਈ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਆਪਣੀ ਵੋਟ ਦਾ ਇਸਤੇਮਾਲ ਵੀ ਕਰਨਾ ਚਾਹੀਦਾ ਹੈ। ਇਸ ਮੌਕੇ ਸੀ. ਡੀ. ਪੀ. ਓ ਸਨੇਹ ਲਤਾ, ਸਕੂਲ ਸਟਾਫ ਹੋਰ ਅਧਿਕਾਰੀ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply