ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਕਰਵਾਈਆਂ ਜਾ ਰਹੀਆਂ ‘ਸਵੀਪ’ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ (ਵੋਟਰ ਰਜਿਸਟ੍ਰੇਸ਼ਨ ਮੇਲੇ) ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਸੇ ਲੜੀ ਵਿਚ ਮਿਤੀ 22 ਸਤੰਬਰ 2016 ਨੂੰ ਜ਼ਿਲ੍ਹੇ ਦੇ 4 ਕਾਲਜਾਂ ਵਿਚ ਇਹ ਮੇਲੇ ਲਗਾਏ ਜਾਣਗੇ ਜਿਨ੍ਹਾਂ ਵਿਚ ਦਸਮੇਸ਼ ਕਾਲਜ ਫਾਰ ਵਿਮਨ ਮਹਿਤਾ, ਸਰਕਾਰੀ ਆਈ ਟੀ ਆਈ ਰਣਜੀਤ ਐਵੀਨਿਊ ਅੰਮ੍ਰਿਤਸਰ, ਗੁਰੂ ਨਾਨਕ ਦੇਵ ਕਾਲਜ ਵੇਰਕਾ ਅਤੇ ਸ੍ਰੀ ਸਾਈ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅੰਮ੍ਰਿਤਸਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 1-1-2017 ਨੂੰ 18 ਸਾਲ ਦੀ ਹੋ ਜਾਣੀ ਹੈ ਅਤੇ ਜਿਨ੍ਹਾਂ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਹੋਇਆ, ਇਸ ਮੌਕੇ ਉਨ੍ਹਾਂ ਦੇ ਫਾਰਮ ਨੰ: 6 ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਬੰਧਤ ਸੈਕਟਰ ਅਫ਼ਸਰ ਅਤੇ ਬੀ. ਐਲ. ਓਜ਼ ਮੌਜੂਦ ਰਹਿਣਗੇ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media