Monday, July 20, 2026

ਪਿੰਡ ਬੌਂਦਲੀ ਵਿਖੇ ਚੌਥਾ ਵਿਸ਼ਾਲ ਕੁਸ਼ਤੀ ਦੰਗਲ 28 ਸਤੰਬਰ ਨੂੰ

ਝੰਡੀ ਦੀ ਕੁਸ਼ਤੀ ਰੁਸਤਮੇ ਹਿੰਦ ਪਰਮਿੰਦਰ ਡੂਮਛੇੜੀ ਤੇ ਸੋਮਵੀਰ ਜਲੰਧਰ ਵਿਚਕਾਰ ਹੋਵੇਗੀ

ਸ਼ਮਰਾਲਾ, 22 ਸਤੰਬਰ (ਪ.ਪ.)- ਪਿੰਡ ਬੌਂਦਲੀ ਵਿਖੇ ਸਮੂਹ ਗਰਾਮ ਪੰਚਾਇਤ, ਦੰਗਲ ਕਮੇਟੀ, ਐਨ. ਆਈ. ਆਰ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜਨਮ ਦਿਹਾੜ੍ਹੇ ਨੂੰ ਸਮਰਪਿਤ ਚੌਥਾ ਕੁਸ਼ਤੀ ਦੰਗਲ 28 ਸਤੰਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਦੌਰਾਨ ਝੰਡੀ ਦੀ ਕਸ਼ਤੀ ਰੁਸਤਮੇ ਹਿੰਦ ਪਹਿਲਵਾਨ ਪਰਮਿੰਦਰ ਡੂਮਛੇੜੀ ਅਤੇ ਸੋਮਵੀਰ ਜਲੰਧਰ ਵਿਚਕਾਰ ਹੋਵੇਗੀ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਵੱਖ ਵੱਖ ਅਖਾੜਿਆਂ ਦੇ ਨਾਮੀ ਪਹਿਲਵਾਨ ਹਿੱਸਾ ਲੈਣਗੇ। ਕੇਵਲ ਸੱਦਾ ਪੱਤਰ ਵਾਲੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੀ ਕਰਵਾਈਆਂ ਜਾਣਗੀਆਂ। ਜੇਤੂਆਂ ਨੂੰ ਇਨਾਮਾਂ ਦੀ ਵੰਡ ਵੱਖ ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਕਰਨਗੇ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply