Wednesday, July 22, 2026

ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੀ ਯਾਦ ਵਿੱਚ ਬਣੇਗਾ ਸਮਾਰਕ-ਸੁਖਬੀਰ ਸਿੰਘ ਬਾਦਲ

ਮੁਹਾਵਾ ਪਿੰਡ ਦਾ ਸਕੂਲ ਅਪਗਰੇਡ ਕੀਤਾ

ppn2309201601
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)- ਬੀਤੇ ਦਿਨੀਂ ਪਿੰਡ ਮੁਹਾਵਾ ਵਿਖੇ ਸੜਕ ਹਾਦਸੇ ਵਿੱਚ ਮਾਰੇ ਗਏ 7 ਸਕੂਲੀ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਨ ਲਈ ਉਪ ਮੁੱਖ ਮੰਤਰੀ ਪੰਜਾਬ ਸz ਸੁਖਬੀਰ ਸਿੰਘ ਬਾਦਲ ਅੱਜ ਪਿੰਡ ਮੁਹਾਵਾ ਪਹੁੰਚੇ। ਉਹ ਪੀੜਤ ਪਰਾਿਵਰਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। ਉਪ ਮੁੱਖ ਮੰਤਰੀ ਨੇ ਇਸ ਮੌਕੇ ਹਾਦਸੇ ਵਿੱਚ ਪੀੜਤ ਬੱਚਿਆਂ ਦੀ ਯਾਦ ਵਿੱਚ ਪਿੰਡ ਵਿੱਚ ਸਟੇਡੀਅਮ ਬਣਾਉਣ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਥੇ ਬੱਚਿਆਂ ਦੀ ਯਾਦ ਵਿੱਚ ਇਕ ਸਮਾਰਕ ਵੀ ਕਾਇਮ ਕੀਤਾ ਜਾਵੇਗਾ। ਉਨ੍ਹਾਂ ਨੇ ਪਿੰਡ ਦੇ ਸਕੂਲ ਨੂੰ ਅਪਗਰੇਡ ਕਰਕੇ ਸੀਨੀਅਰ ਸਕੈਡਰੀ ਸਕੂਲ ਦਾ ਦਰਜਾ ਦੇਣ ਦਾ ਐਲਾਨ ਵੀ ਕੀਤਾ।
ਹਾਦਸੇ ਦਾ ਕਾਰਨ ਬਣੇ ਪੁਲ ਅਤੇ ਇਲਾਕੇ ਵਿੱਚ ਪੈਂਦੇ ਅਜਿਹੇ ਹੋਰ ਪੁਲਾਂ ਦਆਲੇ ਲੱਗੀ ਰੇਲਿੰਗ ਨੂੰ ਤੋੜ ਕੇ ਉਪ ਮੁੱਖ ਮੰਤਰੀ ਨੇ ਸੀਮੈਂਟ ਦੀ ਪੱਕੀ ਵਾੜ ਬਣਾਉਣ ਦੀ ਹਦਾਇਤ ਲੋਕ ਨਿਰਮਾਣ ਵਿਭਾਗ ਨੂੰ ਕੀਤੀ। ਇਸ ਹਾਦਸੇ ਵਿੱਚ ਕਈ ਬੱਚਿਆਂ ਦੀਆਂ ਜਾਨਾਂ ਬਚਾਉਣ ਵਾਲੇ ਬੱਚੇ ਕਰਨਬੀਰ ਸਿੰਘ ਦਾ ਨਾਮ ਰਾਸ਼ਟਰੀ ਐਵਾਰਡ ਲਈ ਭੇਜਣ ਦੀਆਂ ਹਦਾਇਤਾਂ ਵੀ ਜਿਲ੍ਹਾ ਪ੍ਰਸਾਸ਼ਨ ਨੂੰ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਕੈਬਨਿਟ ਮੰਤਰੀ ਸz ਗੁਲਜਾਰ ਸਿੰਘ ਰਣੀਕੇ, ਸ. ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਅਤੇ ਹੋਰ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply