Wednesday, July 22, 2026

ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ

ppn2309201604
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ  ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਅੰਮ੍ਰਿਤਸਰ ਪੂਰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਤਿੰਦਰ ਬੀਰ ਸਿੰਘ ਨੇ ‘ਡਾਇਟ’ ਵੇਰਕਾ ਤੋਂ ਝੰਡੀ ਦੇ ਕੇ ਇਸ ਰੈਲੀ ਨੂੰ ਰਵਾਨਾ ਕੀਤਾ ਜਿਸ ਦੌਰਾਨ ਸੈਂਕੜੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਵੋਟ ਬਣਾਉਣ ਅਤੇ ਵੋਟ ਪਾਉਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਪ੍ਰਿੰਸੀਪਲ ਡਾਇਟ ਵੇਰਕਾ ਸ੍ਰੀਮਤੀ ਦਰਸ਼ਨਾ ਕੁਮਾਰੀ, ਨੋਡਲ ਅਫ਼ਸਰ ‘ਸਵੀਪ’ ਸ੍ਰੀ ਸੁਨੀਲ ਸ਼ਰਮਾ, ਨੋਡਲ ਅਫ਼ਸਰ ਚੋਣਾਂ ਸ. ਬਿਕਰਮ ਸਿੰਘ, ਬੀ. ਡੀ. ਪੀ. ਓ ਵੇਰਕਾ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-2 ਸ. ਜਰਮੇਲ ਸਿੰਘ, ਸ. ਗਗਨਦੀਪ ਸਿੰਘ, ਕਵਲ ਪ੍ਰਦੀਪ ਸਿੰਘ ਕਾਹਲੋਂ, ਸ੍ਰੀ ਨਰੇਸ਼ ਕੁਮਾਰ, ਸ੍ਰੀ ਕਮਲ ਗਰੋਵਰ, ਸ੍ਰੀ ਅਸ਼ੋਕ ਕੁਮਾਰ ਅਤੇ ਹੋਰ ਹਾਜ਼ਰ ਸਨ। ਇਸ ਰੈਲੀ ਵਿਚ ਡਾਇਟ ਵੇਰਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਰਕਾ (ਲੜਕੀਆਂ) ਦੇ ਵਿਦਿਆਰਥੀਆਂ ਅਤੇ ਸਟਾਫ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਜਿੰਮੇਵਾਰ ਵੋਟਰ ਬਣਨ ਦੀ ਸਹੁੰ ਵੀ ਚੁੱਕੀ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply