
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਪੰਜਾਬ ਨੂੰ ਜਾਰੀ ਹਦਾਇਤਾਂ ਅਨੁਸਾਰ ਝੋਨੇ ਦੀ ਪਨੀਰੀ ਪੁੱਟ ਕੇ ਖੇਤਾਂ ਵਿੱਚ ਲਾਉਣ ਦੀ ਮਿਤੀ 15 ਜੂਨ ਅਤੇ ਬਾਸਮਤੀ ਦੀ ਪਨੀਰੀ ੫ ਜੁਲਾਈ ਕਰ ਦਿੱਤੀ ਗਈ ਹੈ। ਇਸੇ ਲਈ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਉਪਰੋਕਤ ਦੱਸੀਆਂ ਤਰੀਕਾਂ ਤੋਂ ਪਹਿਲਾਂ ਪਨੀਰੀਆਂ ਪੁੱਟ ਕੇ ਖੇਤ ਵਿੱਚ ਨਾ ਲਾਉਣ।ਖੇਤਬਾੜੀ ਵਿਭਾਗ ਦੇ ਬੁਲਾਰੇ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕੋਈ ਵੀ ਕਿਸਾਨ ਅਗਰ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਉਸ ਖਿਲਾਫ ਪੰਜਾਬ ਪ੍ਰੀਜਰਵੇਸ਼ਨ ਆਫ ਸਬ ਸੋਆਇਲ ਵਾਟਰ ਐਕਟ 2009 ਤਹਿਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਝੋਨੇ ਦੀ ਸਿੱਧੀ ਬਿਜਾਈ ਜੂਨ ਦੇ ਪਹਿਲੇ ਪੰਦਰਵਾੜ੍ਹੇ ਵਿੱਚ ਕੀਤੀ ਜਾਵੇ ਅਤੇ ਬਾਸਮਤੀ ਕਿਸਮਾਂ ਦੀ ਬਿਜਾਈ ਜੁਲਾਈ ਦੇ ਪਹਿਲੇ ਪੰਦਰਵਾੜ੍ਹੇ ਵਿੱਚ ਕੀਤੀ ਜਾਵੇ ਤਾਂ ਜੋ ਇਸ ਸਾਲ ਘੱਟ ਬਾਰਿਸ਼ਾਂ ਦੀ ਭਵਿੱਖਵਾਣੀ ਨੂੰ ਮੁੱਖ ਰੱਖਦਿਆਂ ਹੋਇਆ ਘੱਟ ਤੋਂ ਘੱਟ ਜਮੀਨੀ ਪਾਣੀ ਦੀ ਵਰਤੋਂ ਹੋ ਸਕੇ ਅਤੇ ਜਮੀਨੀ ਪਾਣੀ ਨੂੰ ਕੱਢਣ ਦੇ ਖਰਚੇ ਨੂੰ ਵੀ ਘਟਾਇਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਯੂਨਿਵਰਸਿਟੀ ਲੁਧਿਆਣਾ ਵੱਲੋਂ ਝੋਨੇ ਦੀਆਂ ਸਿਫਾਰਸ਼ ਕਿਸਮਾਂ ਹੀ ਬੀਜਣ ਦੀ ਸਲਾਹ ਦਿੱਤੀ।
Punjab Post Daily Online Newspaper & Print Media