
ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਕਸ਼ਮੀਰ ਦੇ ਉਰੀ ਖੇਤਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਭਾਰਤੀ ਸੈਨਾ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਫਾਜ਼ਿਲਕਾ ਇੰਡੀਅਨ ਨੈਸ਼ਨਲ ਕਾਂਗਰਸ ਬ੍ਰਿਗੇਡ ਦੇ ਨੌਜਵਾਨਾਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ।ਇਹ ਕੈਂਡਲ ਮਾਰਚ ਸਥਾਨਕ ਚੌਕ ਘੰਟਾਘਰ ਤੋਂ ਸ਼ੁਰੂ ਹੋਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸਥਾਨਕ ਸੰਜੀਵ ਸਿਨੇਮਾ ਚੌਕ ਤੇ ਜਾਕੇ ਰੁੱਕਿਆ।
ਇਸ ਕੈਂਡਲ ਮਾਰਚ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਡਾਕਟਰ ਸੈਲ ਦੇ ਸਕੱਤਰ ਅਤੇ ਉਨ੍ਹਾਂ ਦੀ ਟੀਮ ਸਮੇਤ ਇੰਡੀਅਨ ਨੈਸ਼ਨਲ ਕਾਂਗਰਸ ਬ੍ਰਿਗੇਡ ਫਾਜ਼ਿਲਕਾ ਦੇ ਪ੍ਰਧਾਨ ਸੁਰੇਸ਼ ਕੰਬੋਜ, ਮੀਤ ਪ੍ਰਧਾਨ ਜਯੰਤ ਸ਼ਰਮਾ ਅਤੇ ਮੈਂਬਰ ਰੋਹਿਤ ਕੁਮਾਰ, ਸੇਮ, ਪੰਕਜ਼ ਸ਼ਰਮਾ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਬਾਜ ਸਿੰਘ, ਗਗਨਦੀਪ ਸਿੰਘ, ਅਮਨਦੀਪ ਸਿੰਘ, ਸੰਦੀਪ ਰਾਣਾ, ਗਗਨਦੀਪ ਸਿੰਘ, ਅਮਨਦੀਪ, ਸੰਦੀਪ ਰਾਣਾ, ਰਾਹੁਲ ਅਤੇ ਕੁਲਵੰਤ ਸਿੰਘ ਅਤੇ ਵੱਡੀ ਗਿਣਤੀ ਵਿਚ ਲੋਕ ਅਤੇ ਸਮਾਜਸੇਵੀ ਅਨੁਰਾਗ ਕੰਬੋਜ ਅਤੇ ਵਿਮਲ ਠਠਈ ਹਾਜ਼ਰ ਸਨ।
ਕੈਂਡਲ ਮਾਰਚ ਵਿਚ ਇੱਕਠੇ ਹੋਏ ਨੋਜ਼ਵਾਨਾਂ ਦੇ ਪਾਕਿਸਤਾਨ ਮੁਰਦਾਬਾਦ ਦੇ ਨਾਅਰਿਆਂ ਨਾਲ ਸ਼ਹਿਰ ਗੂੰਜ ਉਠਿਆ। ਇਸ ਦੌਰਾਨ ਪਾਕਿਸਤਾਨ ਦਾ ਵਿਰੋਧ ਕਰਦੇ ਹੋਏ ਫਾਜ਼ਿਲਕਾ ਦੇ ਨੌਜ਼ਵਾਨਾਂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਰੋਜ਼ ਰੋਜ਼ ਕੀਤੇ ਜਾ ਰਹੇ ਅੱਤਵਾਦੀ ਹਮਲਿਆਂ ਨਾਲ ਭਾਰਤੀ ਸੈਨਾ ਦੇ ਜਵਾਨ ਸ਼ਹੀਦ ਹੋ ਰਹੇ ਹਨ। ਇਨ੍ਹਾਂ ਅੱਤਵਾਦੀ ਹਮਲਿਆਂ ਦੇ ਖਿਲਾਫ਼ ਉਨ੍ਹਾਂ ਨੇ ਆਵਾਜ਼ ਚੁੱਕਦੇ ਹੋਏ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਪਾਕਿਸਤਾਨ ਨੂੰ ਸਬਕ ਸਿਖਾਉਣ ਦਾ ਜੋ ਕਿ ਰੋਜ ਅੱਤਵਾਦੀ ਗਤੀਵਿਧੀਆਂ ਜਾਰੀ ਕਰਦੇ ਹੋਏ ਭਾਰਤੀ ਸੈਨੀਕਾਂ ਨੂੰ ਸ਼ਹੀਦ ਕਰ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਇਸ ਸਮਸਿਆ ਦਾ ਹੱਲ ਜਲਦੀ ਕਰਕੇ ਇਨ੍ਹਾਂ ਅੱਤਵਾਦੀ ਹਮਲਿਆਂ ਨੂੰ ਰੋਕਿਆ ਜਾਵੇ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media