
ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਉਸ ਦੇ ਆਸ ਪਾਸ ਦੇ ਇਲਾਕਿਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਲਈ 66 ਕੇ ਵੀ ਦੇ ਗਰਿੱਡ ਦਾ ਨੀਂਹ ਪ’ਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਇਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਸ ਨਾਲ ਲਗਦੇ ਇਲਾਕਿਆਂ ਦੀ ਬਿਜਲੀ ਸਪਲਾਈ ਲਗਾਤਾਰ ਜਾਰੀ ਰਹਿ ਸਕੇਗੀ।ਉਨ੍ਹਾਂ ਇਸ ਮੌਕੇ ਪਾਵਰਕਾਮ ਦੇ ਐਸ ਈ ਸ੍ਰੀ ਐਸ ਕੇ ਚਾਵਲਾ ਤੇ ਉਨ੍ਹਾਂ ਨਾਲ ਆਏ ਇੰਜੀਨੀਅਰਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਸz: ਹਰਚਰਨ ਸਿੰਘ ਮੁ’ਖ ਸਕੱਤਰ, ਮਨਜੀਤ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ ਤੇ ਬਿਜੈ ਸਿੰਘ ਵਧੀਕ ਸਕੱਤਰ, ਪਰਮਜੀਤ ਸਿੰਘ ਮੁੰਡਾ ਪਿੰਡ, ਸਕ’ਤਰ ਸਿੰਘ, ਸ਼ੋ੍ਰਮਣੀ ਕਮੇਟੀ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ਼ ਦੇ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media