ਬਟਾਲਾ, 25 ਸਤੰਬਰ (ਨਰਿੰਦਰ ਬਰਨਾਲ) – ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ੀ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਜੋ ਯੋਜਨਾਵਾਂ ਚਲਾਈਆਂ ਗਈਆਂ ਹਨ ਉਹਨਾਂ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਜ਼ਰੀਏ ਘਰ -ਘਰ ਪਹੁੰਚਾਉਣ ਦੀ ਜਿੰਮੇਵਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਵੱਲੋਂ ਬਾਖੂਬੀ ਨਿਭਾਈ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਆਈ.ਟੀ ਵਿੰਗ ਇੰਚਾਰਜ਼ ਸੋਨੂੰ ਰੰਧਾਵਾ ਅਤੇ ਯੂਥ ਅਕਾਲੀ ਦਲ ਸਰਕਲ ਅਲੀਵਾਲ ਦੇ ਪ੍ਰਧਾਨ ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ ਨੌਂ ਸਾਲ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਹੈ ਜਿਸ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਦਾ ਸੁੰਦਰੀਕਰਨ, ਪਿੰਡ-ਪਿੰਡ ਲਿੰਕ ਸੜਕਾਂ ਦਾ ਵਧੀਆ ਜਾਲ ਵਿਛਾਉਣਾ, ਹਰੇਕ ਬਲਾਕ ਵਿੱਚ ਹੁਨਰ ਵਿਕਾਸ ਕੇਂਦਰ ਸਥਪਿਤ ਕਰਨਾ, ਪ੍ਰਸ਼ਾਸ਼ਨਿਕ ਸੁਧਾਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀ, ਬਿਜਲੀ ਦਾ ਸਰਪਲੱਸ ਉਤਪਾਦਨ, ਬੁਨਿਆਦੀ ਢਾਂਚੇ ਦਾ ਵਿਕਾਸ ਸਮੇਤ ਕਈ ਪ੍ਰਕਾਰ ਦੇ ਵਿਕਾਸ ਕਾਰਜ਼ ਕਰਵਾਏ ਗਏ ਹਨ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਆਮ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਆਟਾ ਦਾਲ ਸਕੀਮ, ਬੁਢਾਪਾ ਪੈਂਨਸ਼ਨ, ਭਗਤ ਪੂਰਨ ਸਿੰਘ ਬੀਮਾ ਯੋਜਨਾ, ਕਿਸਾਨਾਂ ਨੂੰ ਟਿਊਬਵੈਲਾਂ ਲਈ ਮੁਫਤ ਬਿਜਲੀ, ਪੱਛੜੀਆਂ ਸ਼੍ਰੇਣੀਆਂ ਲਈ ਬਿਜਲੀ ਵਿੱਚ ਰਿਆਇਤ, ਲੜਕੀਆਂ ਲਈ ਸ਼ਗਨ ਸਕੀਮ, ਮਾਈ ਭਾਗੋ ਵਿਦਿਆ ਸਕੀਮ ਸਮੇਤ ਕਈ ਪ੍ਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।ਇਸ ਮੌਕੇ ਯੂਥ ਅਕਾਲੀ ਆਗੂ ਸਚਿਨਦੀਪ ਸਿੰਘ ਕਾਹਲੋਂ, ਅਮਰਿੰਦਰ ਸਿੰਘ, ਪਵਿੱਤਰਪਾਲ ਸਿੰਘ ਰੰਧਾਵਾ, ਦਲਜੀਤ ਸਿੰਘ ਲੱਕੀ, ਗੁਰਪ੍ਰੀਤ ਸਿੰਘ ਜਾਂਗਲਾ ਸਮੇਤ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਆਗੂ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media