Saturday, April 11, 2026

ਕਮਿਸ਼ਨਰ ਜਲੰਧਰ ਰੇਂਜ ਨੇ ਬੂਥਾਂ ਦੀ ਕੀਤੀ ਅਚਨਚੇਤ ਚੈਕਿੰਗ

ਜੰਡਿਆਲਾ ਗੁਰੂ, 25 ਸਤੰਬਰ (ਹਰਿੰਦਰ ਪਾਲ ਸਿੰਘ) – ਕਮਿਸ਼ਨਰ ਜਲੰਧਰ ਰੇਂਜ ਹਰਭੁਪਿੰਦਰ ਸਿੰਘ ਨੰਦਾ ਨੇ ਜੰਡਿਆਲਾ ਗੁਰੂ ਵਿੱਚ ਨਵੀਆਂ ਵੋਟਾਂ ਬਣਾਉਣ ਲਈ ਬਣਾਏ ਗਏ ਬੂਥਾਂ ਦੀ ਅਚਨਚੇਤ ਚੈਕਿੰਗ ਕੀਤੀ ।ਉਨ੍ਹਾਂ ਨਾਲ ਏ.ਆਰ.ਓਂ, ਡੀ.ਟੀ.ਓ ਅੰਮ੍ਰਿਤਸਰ ਲਵਜੀਤ ਕਲਸੀ ਵੀ ਸਨ।ਂ ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਵਿਚ ਕੁੱਲ 23 ਬੂਥ ਬਣਾਏ ਗਏ ਹਨ ਜਿਨ੍ਹਾਂ ਤੇ 23 ਬੀ.ਐਲ.ਓਜ਼ ਦੀ ਡਿਊਟੀ ਲਗਾਈ ਗਈ ਹੈ।ਕਮਿਸ਼ਨਰ ਵੱਲੋਂ ਢਿੱਲੀ ਕਾਰਗੁਜ਼ਾਰੀ ਕਰਨ ਵਾਲੇ ਬੀ.ਐਲ.ਓਜ਼ ਦੀ ਕਲਾਸ ਵੀ ਲਗਾਈ ਗਈ ਅਤੇ ਮੌਕੇ ਤੇ ਹਦਾਇਤ ਕਰਦੇ ਹੋਏ ਆਖਿਆ ਕਿ ਉਹ ਆਪਣੇ ਕੰਮ ਸੰਬੰਧੀ ਪੂਰੀ ਜਾਣਕਾਰੀ ਰੱਖਣ ਅਤੇ ਰਿਕਾਰਡ ਨੂੰ ਸਹੀ ਤਰੀਕੇ ਨਾਲ ਸੰਭਾਲ ਕਰਨ।ਇਸ ਮੌਕੇ ਅਸ਼ੋਕ ਕੁਮਾਰ ਵੀ.ਡੀ.ਪੀ.ਓ, ਸੁਪਰਵਾਈਜਰ ਕੁਲਵਿੰਦਰ ਜੀਤ ਸਿੰਘ ਬੁੰਡਾਲਾ, ਬਲਬੀਰ ਸਿੰਘ, ਕੇਵਲ ਕ੍ਰਿਸ਼ਨ, ਹਿਤੇਸ਼ ਕੁਮਾਰ ਅਤੇ ਸਮੂਹ ਬੀ.ਐਲ.ਓ ਹਾਜ਼ਿਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply