Monday, October 12, 2026

ਦੋਵਾਂ ਦੇਸ਼ਾਂ ਦੇ ਪ੍ਰਮਾਣੂ ਹਮਲਿਆਂ ਦਾ ਸਿੱਧਾ ਅਸਰ ਪੰਜਾਬ ਦੀ ਧਰਤੀ ‘ਤੇ ਹੋਵੇਗਾ- ਸਖੀਰਾ

sakhiraਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਪਾਰਟੀ ਪ੍ਰਧਾਨ ਤੇ ਸਾਬਕਾ ਐਮ.ਪੀ. ਸਿਮਰਨਜੀਤ ਸਿੰਘ ਮਾਨ ਦੇ ਉਸ ਬਿਆਨ ਜਿਸ ਵਿੱਚ ਸ਼੍ਰੀ ਮਾਨ ਨੇ ਕਿਹਾ ਹੈ ਕਿ ਅਗਰ ਦੋਵਾਂ ਦੇਸ਼ਾਂ ਦੇ ਦਰਮਿਆਨ ਜੰਗ ਲੱਗਦੀ ਹੈ ਤਾਂ ਉਸ ਦਾ ਸਭ ਤੋਂ ਵੱਧ ਜਾਨੀ ਤੇ ਮਾਲੀ ਨੁਕਸਾਨ ਪੰਜਾਬ ਵਾਸੀਆਂ ਦਾ ਹੋਵੇਗਾ ਤੇ ਹਾਲਾਤ ਨਸ਼ਲਕੁਸ਼ੀ ਵਰਗੇ ਹੋ ਕੇ ਰਹਿ ਜਾਣਗੇ, ਦੀ ਪ੍ਰੋੜ੍ਹਤਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਪ੍ਰੈਸ ਦੇ ਨਾਮ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਜੰਗ ਕਿਸੇ ਮਸਲੇ ਦਾ ਹੱਲ ਨਹੀਂ। ਦੋਵਾਂ ਦੇਸ਼ਾਂ ਨੂੰ ਦੁਵੱਲੇ ਸਬੰਧਾਂ ਨੂੰ ਲੈ ਕੇ ਅੰਤਰਰਾਸ਼ਟਰੀ ਟੇਬਲ ‘ਤੇ ਬੈਠ ਕੇ ਗੱਲ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ 1965-71 ਤੇ ਕਾਰਗਿਲ ਵਰਗੀਆਂ ਜੰਗਾਂ ਦੌਰਾਨ ਪੰਜਾਬ ਵਾਸੀਆਂ ਨੇ ਵੱਡੇ ਪੱਧਰ ‘ਤੇ ਜਾਨੀ ਤੇ ਮਾਲੀ ਨੁਕਸਾਨ ਝੱਲਿਆ ਹੈ।
ਜਰਨੈਲ ਸਿੰਘ ਸਖੀਰਾ ਨੇ ਕਿਹਾ ਮਾਨ ਦਾ ਜੰਗੀ ਹਾਲਾਤਾਂ ਦੇ ਮੱਦੇਨਜ਼ਰ ਦਿੱਤਾ ਗਿਆ ਬਿਆਨ ਬਹੁਤ ਹੀ ਸ਼ਲਾਘਾਯੋਗ ਹੈ ਤੇ ਦੋਵਾਂ ਦੇਸ਼ਾਂ ਦੇ ਆਪਸੀ ਸਬੰਧਾਂ ਦੇ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਅਗਰ ਜੰਗ ਲਗਦੀ ਹੈ ਤਾਂ ਇਸ ਦੇ ਨਿਕਲਣ ਵਾਲੇ ਪਤਨਮੁੱਖੀ ਸਿੱਟਿਆਂ ਦਾ ਸਿੱਧਾ ਅਸਰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਤੋਂ ਇਲਾਵਾ ਸਿੱਖ ਧਰਮ ਤੇ ਸਿੱਖ ਧਾਰਮਿਕ ਸੰਸਥਾਵਾਂ ਤੇ ਪਵੇਗਾ ਜੋ ਕਿ ਵੰਡੀ ਗਿਣਤੀ ਵਿੱਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਵਿੱਚ ਸਥਿਤ ਹਨ। ਜਰਨੈਲ ਸਿੰਘ ਸਖੀਰਾ ਨੇ ਦੋਵਾਂ ਦੇਸ਼ਾਂ ਦੇ ਖਾਸਕਰ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਜੰਗ ਦੀ ਵੱਧ ਤੋਂ ਵੱਧ ਵਿਰੋਧਤਾ ਕਰਨ ਨਹੀਂ ਤਾਂ ਜੰਗੀ ਹਾਲਾਤਾਂ ਦੀ ਮਾਰ ਦੋਵਾਂ ਦੇਸ਼ਾਂ ਦੇ ਪੰਜਾਬੀਆਂ ਨੂੰ ਝੱਲਣੀ ਪਵੇਗੀ।ਇਸ ਮੌਕੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ, ਸਿਕੰਦਰ ਸਿੰਘ ਵਰਾਣਾ, ਸਵਿੰਦਰ ਸਿੰਘ ਚੋਹਲਾ ਸਾਹਿਬ, ਸੁਰਮਖ ਸਿੰਘ ਸੂਬੇਦਾਰ, ਅਮਰੀਕ ਸਿੰਘ ਨੰਗਲ, ਸਤਨਾਮ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply