ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਦਇਆ ਦੀ ਮੂਰਤ ਮਦਰ ਟਰੇਸਾ (ਸੇਂਟ ਟਰੇਸਾ ਆਫ ਕੋਲਕਾਤਾ) ਦੀ ਯਾਦ ਵਿਚ ਪੰਜਾਬ ਸਰਕਾਰ ਵੱਲੋਂ 29 ਸਤੰਬਰ ਨੂੰ ਦੁਪਹਿਰ 1 ਵਜੇ ਰਣਜੀਤ ਐਵੀਨਿਊ ਗਰਾਊਂਡ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਵੱਡੀ ਪੱਧਰ ‘ਤੇ ਜਾਰੀ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਕਮਿਸ਼ਨਰ ਪੁਲਿਸ ਸ. ਅਮਰ ਸਿੰਘ ਚਾਹਲ ਦੇ ਨਾਲ ਸਮਾਗਮ ਵਾਲੀ ਥਾਂ ‘ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਹੋਣਗੇ ਜਦਕਿ ਮਾਲ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ 12 ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿਚ ਸਵਾਗਤੀ, ਟ੍ਰੈਫਿਕ ਤੇ ਪਾਰਕਿੰਗ, ਟ੍ਰਾਂਸਪੋਰਟ, ਪ੍ਰੈੱਸ ਤੇ ਪਬਲੀਸਿਟੀ, ਮੈਡੀਕਲ, ਰਿਫਰੈਸ਼ਮੈਂਟ, ਵੀ. ਵੀ. ਆਈ. ਪੀਜ਼, ਸਫ਼ਾਈ ਤੇ ਸਜਾਵਟ, ਬਿਜਲੀ ਸਪਲਾਈ, ਟੈਂਟ, ਬੋਰਡਿੰਗ ਐਂਡ ਲੋਜਿੰਗ ਅਤੇ ਵਿੱਤ ਕਮੇਟੀ ਸ਼ਾਮਿਲ ਹੈ। ਸ੍ਰੀ ਰੂਜਮ ਨੇ ਇਨ੍ਹਾਂ ਕਮੇਟੀਆਂ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਸ ਸਮਾਗਮ ਨੂੰ ਵਧੀਆ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਉਨ੍ਹਾਂ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਕੀਤਾ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ, ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਡੀ. ਟੀ. ਓ ਸ੍ਰੀਮਤੀ ਲਵਜੀਤ ਕਲਸੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …