
ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) – ਸਮੂਹ ਪੰਜਾਬ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਰਾਜ ਦੇ ਸਾਰਿਆਂ ਜ਼ਿਲ੍ਹਿਆਂ ਅਤੇ ਬਲਾਕਾਂ ਵਿਚ ਕਲਮਛੱਡ ਹੜ੍ਹਤਾਲ ਕਰਨ ਸਬੰਧੀ ਲਏ ਗਏ ਫੈਸਲੇ ਦੇ ਤਹਿਤ ਮਗਨਰੇਗਾ ਕਰਮਚਾਰੀ ਯੂਨੀਅਨ ਫਾਜ਼ਿਲਕਾ ਦੇ ਮੈਂਬਰਾਂ ਵੱਲੋਂ ਸ਼ੁਰੂ ਕੀਤੀ ਗਈ ਹੜ੍ਹਤਾਲ ਅੱਜ ਲਗਾਤਾਰ 9ਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਕਰਮਚਾਰੀਆਂ ਵੱਲੋਂ ਧਰਨਾ ਦੇ ਕੇ ਅਤੇ ਜ਼ੋਰਦਾਰ ਨਾਅਰੇਬਾਜੀ ਕਰਕੇ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਬਲਾਕ ਫਾਜ਼ਿਲਕਾ ਦੇ ਬਲਾਕ ਪ੍ਰਧਾਨ ਰਾਜਪਾਲ ਨੇ ਕਿਹਾ ਕਿ ਮਗਨਰੇਗਾ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸ਼ੁਰੂ ਕੀਤੀ ਗਈ ਕਲਮਛੱਡ ਹੜ੍ਰਤਾਲ ਅਤੇ ਦਿੱਤਾ ਜਾ ਰਿਹਾ ਧਰਨਾ ਅੱਜ ਲਗਾਤਾਰ 9ਵੇਂ ਦਿਨ ਵੀ ਜਾਰੀ ਹੈ ਅਤੇ ਕਰਮਚਾਰੀਆਂ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਸਥਿਤੀ ਕਰੋ ਜਾਂ ਮਰੋ ਵਾਲੀ ਹੋ ਗਈ ਹੈ ਅਤੇ ਹੁਣ ਕਰਮਚਾਰੀ ਆਪਣਾ ਬਣਦਾ ਹੱਕ ਲੈ ਕੇ ਰਹਿਣਗੇ ਅਤੇ ਜਦੋਂ ਤੱਕ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਕਲਮਛੱੜ ਹੜ੍ਹਤਾਲ ਅਤੇ ਧਰਨਾ ਲਗਾਤਾਰ ਜਾਰੀ ਰਹਿਣਗੇ। ਬਲਾਕ ਪ੍ਰਧਾਨ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਰਨ ਕਰਮਚਾਰੀਆਂ ਵਿਚ ਸਰਕਾਰ ਦੇ ਪ੍ਰਤੀ ਗੁੱਸਾ ਵੱਧਦਾ ਹੀ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਗਨਰੇਗਾ ਕਰਮਚਾਰੀਆਂ ਵੱਲੋਂ ਪੰਜਾਬ ਭਰ ਵਿਚ ਮਗਨਰੇਗਾ ਦਾ ਕੰਮ ਚਾਹੇ ਉਹ ਦਫ਼ਤਰ ਦਾ ਕੰਮ ਹੋਵੇ ਜਾਂ ਫੀਲਡ ਦਾ ਪੂਰੀ ਤਰ੍ਹਾਂ ਨਾਲ ਠੱਪ ਕਰ ਦਿੱਤਾ ਗਿਆ ਹੈ।
ਇਸ ਮੌਕੇ ਕਰਮਚਾਰੀਆਂ ਨੇ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਸਰਕਾਰ ਤੋਂ ਮਗਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ। ਇਸ ਮੌਕੇ ਮੀਤ ਪ੍ਰਧਾਨ ਸੁਨੀਲ ਕੁਮਾਰ, ਰਜੇਸ਼ ਕੁਮਾਰ ਬੇਦੀ, ਰਜਿੰਦਰ ਕੁਮਾਰ, ਦਲੀਪ ਸਿੰਘ, ਮਨੀਸ਼ ਕੁਮਾਰ, ਪਰਮਜੀਤ ਸਿੰਘ, ਰੋਹਿਨੀ ਬਠਲਾ ਅਤੇ ਹੋਰ ਕਰਮਚਾਰੀ ਹਾਜ਼ਰ ਸਨ।
Punjab Post Daily Online Newspaper & Print Media