Saturday, April 25, 2026

ਪੰਜਾਬ ਸਟੂਡੈਂਟ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੱਢਿਆ ਰੋਸ ਮਾਰਚ

ppn2909201618

ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) – ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਸਰਕਾਰੀ ਐਮ.ਆਰ. ਕਾਲਜ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਸੂਬਾਈ ਕਮੇਟੀ ਦੇ ਮੈਂਬਰ ਹਰਦੀਪ ਕੋਟਲਾ, ਗਗਨ ਸੰਗਰਾਮੀ ਅਤੇ ਜ਼ਿਲ੍ਹਾ ਆਗੂ ਸਤਨਾਮ ਘੱਲੂ ਨੇ ਕਿਹਾ ਕਿ ਇਹ ਰੋਸ ਮਾਰਚ ਪੰਜਾਬ ਯੂਨੀਵਰਸਿਟੀ ਵੱਲੋਂ ਫੀਸਾਂ ਵਿਚ ਅਖੌਤੀ ਰੂਪ ਨਾਲ ਕੀਤੇ ਗਏ 75 ਫੀਸਦੀ ਵਾਧੇ ਜਿਸ ਨੂੰ ਭਰਨ ਵਿਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਅਸਮਰਥ ਹਨ ਦੇ ਵਿਰੋਧ ਵਿਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਾਲਜ ਵਿਚ ਪੀਣ ਵਾਲੇ ਪਾਣੀ ਦਾ ਕੋਈ ਪ੍ਰਬੰਧ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਪ੍ਰਤੀ ਦਿਨ ਬੱਸ ਸਟੈਂਡ ਤੋਂ ਕਾਲਜ ਜਾਣ ਲਈ ਬੱਸ ਦਾ ਪ੍ਰਬੰਧ ਨਾ ਹੋਣ ਕਾਰਨ ਲਗਭਗ ਤਿੰਨ ਕਿਲੋਮੀਟਰ ਪੈਦਲ ਚਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਕਤ ਮੰਗਾਂ ਸਬੰਧੀ ਪੂਰੇ ਪੰਜਾਬ ਵਿਚ ਵਿਦਿਆਰਥੀ ਸੰਘਰਸ਼ ਕਰ ਰਹੇ ਹਨ। ਯੂਨੀਅਨ ਮੈਂਬਰਾਂ ਤਰੁਣ ਸ਼ਰਮਾ, ਗੁਰਪ੍ਰੀਤ ਸਿੰਘ, ਰਮਨਦੀਪ ਕੌਰ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਫੀਸਾਂ ਵਿਚ ਕੀਤੇ ਗਏ ਵਾਧੇ ਨੂੰ ਵਾਪਸ ਲਿਆ ਜਾਵੇ ਅਤੇ ਹੋਰਨਾਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਰੋਸ ਸਵਰੂਪ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਜਿਸਤੋਂ ਬਾਅਦ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਸੋਂਪਿਆ ਗਿਆ। ਜਿਨ੍ਹਾਂ ਨੇ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ।
ਇਸ ਮੌਕੇ ਜਗਮੀਤ ਸਿੰਘ, ਸਾਜਨ ਕੰਬੋਜ, ਰਮਨ ਕਿਰੋੜੀਵਾਲ, ਕੋਮਲ ਰਾਣੀ, ਨੇਹਾ ਰਾਣੀ, ਰਮਨ ਰਾਣੀ, ਮੁਹੰਮਦ ਅਤੇ ਹੋਰ ਵਿਦਿਆਰਥੀ ਅਤੇ ਯੂਨੀਅਨ ਮੈਂਬਰ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply