Friday, October 9, 2026

ਸਰਹੱਦੀ ਖੇਤਰ ਦੇ ਲੋਕਾਂ ਦੇ ਬਦਲਵੇਂ ਪ੍ਰਬੰਧਾਂ ਲਈ ਬਨਣਗੇ 26 ਰਾਹਤ ਕੇਂਦਰ – ਡਿਪਟੀ ਕਮਿਸ਼ਨਰ

ppn2909201622

ਫਾਜ਼ਿਲਕਾ, 29 ਸਤੰਬਰ (ਵਨੀਤ ਅਰੋੜਾ)- ਅੰਤਰਰਾਸ਼ਟਰੀ ਸਰਹੱਦ ਤੇ ਪਣਪੇ ਹਾਲਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿਚ ਨਾ ਆਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੇ ਯਕੀਨ ਨਾ ਕਰਨ ਬਲਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ਤੇ ਦਿੱਤੀ ਜਾਣ ਵਾਲੀ ਸਲਾਹ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਰੂਰੀ ਅਤਿਆਦਨ ਕਦਮ ਚੁੱਕੇ ਜਾ ਰਹੇ ਹਨ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰ ਰਾਸ਼ਟਰੀ ਸਰਹੱਦ ਦੇ ਨਾਲ ਵਿਸਥਾਪਿਤ ਹੋਣ ਵਾਲੇ ਲੋਕਾਂ ਲਈ 26 ਰਾਹਤ ਕੈਂਪ ਸਥਾਪਿਤ ਕੀਤੇ ਜਾ ਰਹੇ ਹਨ। ਜਿਕਰਯੋਗ ਹੈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਹੱਦੀ ਖੇਤਰਾਂ ਵਿਚ ਅੰਤਰ ਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ 10 ਕਿਲੋਮੀਟਰ ਦੇ ਘੇਰੇ ਵਿਚ ਆਉਂਦੇ ਪਿੰਡਾਂ ਦੇ ਇਲਾਕਿਆਂ ਦੀ ਵੱਸੋਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ ਕੀਤੀ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply