Saturday, March 28, 2026

 ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ- ਜਗਪਾਲ ਸੰਧੂ

ppn3009201612
ਬਟਾਲਾ, 30 ਸਤੰਬਰ  (ਨਰਿੰਦਰ ਬਰਨਾਲ) – ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਸ. ਜਗਪਾਲ ਸਿੰਘ ਸੰਧੂ, ਸ੍ਰੀ ਐਚ.ਐਸ ਢਿੱਲੋਂ ਏ.ਡੀ.ਜੀ.ਪੀ ਕਾਨੂੰਨ ਵਿਵਸਥਾ ਅਤੇ ਕਮਾਂਡੈਂਟ ਜਰਨਲ ਪੀ.ਐਚ.ਜੀ ਐਂਡ ਡਾਇਰੈਕਟਰ ਸਿਵਲ ਡਿਫੈਂਸ ਤੇ ਸ੍ਰੀ ਵਿਵੇਕ ਪ੍ਰਤਾਪ ਸਿੰਘ ਸਕੱਤਰ ਚੌਕਸੀ ਵਿਭਾਗ ਵਲੋਂ ਸਰਹੱਦੀ ਜ਼ਿਲੇ ਗੁਰਦਾਸਪੁਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਗਿਆ ਤੇ ਸਰਹੱਦ ‘ਤੇ ਤਾਜ਼ਾ ਹਲਾਤਾਂ ਸਬੰਧੀ ਲੋਕਾਂ ਨਾਲ ਵਿਚਾਰ ਵਟਾਂਦਰਾ ਕੀਤਾ।ਇਸ ਮੌਕੇ ਏ.ਕੇ ਮਿੱਤਲ ਡੀ.ਆਈ.ਜੀ, ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ, ਜਸਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ ਤੇ ਦਿਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ ਬਟਾਲਾ, ਸਕੱਤਰ ਸਿੰਘ ਬੱਲ ਐਸ.ਡੀ.ਐਮ ਡੇਰਾ ਬਾਬਾ ਨਾਨਕ, ਸ. ਨਵਤੇਜ ਸਿੰਘ ਸੋਢੀ ਜ਼ਿਲਾ ਮਾਲ ਅਫਸਰ, ਬੀ.ਐਸ.ਐਫ ਦੇ ਅਧਿਕਾਰੀ ਸ੍ਰੀ ਰਾਜਪਾਲ ਸਿੰਘ ਤੇ ਸ੍ਰੀ ਦਿਨੇਸ਼ ਜੀ, ਸ੍ਰੀ ਮਨਜੀਤ ਸਿੰਘ ਨਾਇਬ ਤਹਿਲੀਸਦਾਰ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਪਰਮੀਤ ਸਿੰਘ ਬੇਦੀ ਆਦਿ ਮੌਜੂਦ ਸਨ।
ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਘਣੀਕੇ ਕੇ ਬੇਟ ਵਿਖੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਵਧੀਕ ਮੁੱਖ ਸਕੱਤਰ ਜਗਪਾਲ ਸਿੰਘ ਸੰਧੂ, ਸ੍ਰੀ ਐਚ.ਐਸ ਢਿੱਲੋਂ ਏ.ਡੀ.ਜੀ.ਪੀ ਕਾਨੂੰਨ ਵਿਵਸਥਾ ਤੇ ਸ੍ਰੀ ਵਿਵੇਕ ਪ੍ਰਤਾਪ ਸਿੰਘ ਸਕੱਤਰ ਚੌਕਸੀ ਵਿਭਾਗ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਦੀ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ।ਉਨਾਂ ਦੱਸਿਆ ਕਿ ਭਾਰਤ ਵਲੋਂ ਕੀਤੀ ਗਈ ਕਾਰਵਾਈ ਦੇ ਬਦਲੇ ਪਾਕਿਸਤਾਨ ਵਲੋਂ ਕੀਤੇ ਜਾਣ ਵਾਲੇ ਕਿਸੇ ਸੰਭਾਵੀ ਨੁਕਸਾਨ ਦੇ ਮੱਦੇਨਜ਼ਰ ਅਗਾਊ ਸੁਰੱਖਿਆ ਜਾਂ ਮੁਸ਼ਤੈਦੀ ਵਜੋਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਲੋਕਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਬਹਾਦਰ ਲੋਕਾਂ ਨੇ ਪਹਿਲਾਂ ਵੀ ਸਰਹੱਦ ਉੱਪਰ ਦੇਸ਼ ਦੀ ਖਾਤਰ ਲੜਾਈ ਲੜੀ ਹੈ ਅਤੇ ਪੰਜਾਬ ਦੇ ਸਰਹੱਦੀ ਲੋਕ ਦੀ ਮਿਹਨਤ ਤੇ ਬਹਾਦਰੀ ਤੋਂ ਸਾਰੇ ਵਾਕਫ ਹਨ। ਉਨਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਰਹੱਦੀ ਖੇਤਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ।
ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਮੁਸ਼ਤੈਦੀ ਦੇ ਤੌਰ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਰਹੱਦੀ ਲੋਕਾਂ ਦੀ ਸਹੂਲਤ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਪਸ਼ੂਆਂ ਦੀ ਸਾਂਭ ਸੰਭਾਲ ਲਈ ਪ੍ਰਸ਼ਾਸਨ ਵਲੋਂ ਲੋੜੀਦੇ ਪ੍ਰਬੰਧ ਕੀਤੇ ਗਏ ਹਨ। ਉਨਾਂ ਜ਼ਿਲਾ ਪ੍ਰਸ਼ਾਸਨ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਲਈ ਬਣਾਏ ਗਏ ਰਾਹਤ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ। ਉਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਵਾਜਾ ਵਰਦੱਗ ਤੇ ਦੋਸਤਪੁਰ ਵਿਖੇ ਬਣਾਏ ਰਾਹਤ ਕੈਂਪਾਂ ਦਾ ਦੌਰਾ ਕੀਤਾ ਗਿਆ ਤੇ ਕੀਤੇ ਗਏ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ।ਇਨਾਂ ਰਾਹਤ ਕੈਂਪਾਂ ਵਿਚ ਲੋਕਾਂ ਦੀ ਸਹੂਲਤ ਲਈ ਮੈਡੀਕਲ, ਖਾਣਪੀਣ ਅਤੇ ਰਹਿਣ ਆਦਿ ਦੇ ਪ੍ਰਬੰਧ ਕੀਤੇ ਗਏ ਹਨ।ਡੇਰਾ ਬਾਬਾ ਨਾਨਕ ਬਲਾਕ ਵਿਚ 6 ਅਤੇ ਗੁਰਦਾਸਪੁਰ ਬਲਾਕ ਵਿਚ 7 ਰਾਹਤ ਕੈਂਪਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਲੋਕਾਂ ਦੀ ਸਹੂਲਤ ਲਈ ਹੋਰ ਕੈਂਪ ਵੀ ਬਣਾਏ ਜਾ ਰਹੇ ਹਨ। ਉਨਾਂ ਸਰਹੱਦੀ ਪਿੰਡ ਗਾਲੜੀ ਵਿਖੇ ਵੀ ਲੋਕਾਂ ਨਾਲ ਗੱਲਬਾਤ ਕੀਤੀ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply